ਨਗਰ ਕੌਂਸਲ ਨੇ ਨਾਜਾਇਜ਼ ਕਬਜ਼ੇ ਹਟਾਏ, ਸਮਾਨ ਜ਼ਬਤ
ਖੰਨਾ, 8 ਅਗਸਤ, ਬੋਲੇ ਪੰਜਾਬ ਬਿਊਰੋ :
ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਸਮਰਾਲਾ ਰੋਡ ਚੌਕ ਤੋਂ ਮਲੇਰਕੋਟਲਾ ਰੋਡ ਤੱਕ ਦੁਕਾਨਦਾਰਾਂ ਵੱਲੋਂ ਕੀਤੇ ਨਜਾਇਜ਼ ਕਬਜ਼ਿਆਂ ਨੂੰ ਤਹਿਬਾਜ਼ਾਰੀ/ਨਾਕਾਬੰਦੀ ਟੀਮ ਦੀ ਇੰਚਾਰਜ ਪਰਮਜੀਤ ਕੌਰ ਵੱਲੋਂ ਹਟਾਇਆ ਗਿਆ। ਨਾਕਾਬੰਦੀ ਟੀਮ ਦੀ ਇੰਚਾਰਜ ਪਰਮਜੀਤ ਕੌਰ ਨੇ ਦੱਸਿਆ ਕਿ ਕੌਂਸਲ ਵੱਲੋਂ ਸ਼ਹਿਰ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅੱਜ ਸਮਰਾਲਾ ਰੋਡ ਚੌਕ ਤੋਂ ਮਲੇਰਕੋਟਲਾ ਰੋਡ ਤੱਕ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ।
ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਰੱਖਿਆ ਸਾਮਾਨ ਕੌਂਸਲ ਦੀ ਟੀਮ ਵੱਲੋਂ ਜ਼ਬਤ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਟੀਮ ਵਿੱਚ ਹੌਂਸਲਾ ਪ੍ਰਸਾਦ, ਵਿੱਕੀ, ਸੋਨੀ, ਰੋਹਿਤ, ਨਿਰਮਲ ਸਿੰਘ, ਪ੍ਰਭਜੋਤ ਸਿੰਘ, ਗੁਰਪ੍ਰੀਤ ਸਿੰਘ, ਮਨੀਸ਼ ਘਈ, ਲਖਵੀਰ ਸਿੰਘ, ਕਸ਼ਮੀਰਾ ਸਿੰਘ ਅਤੇ ਮਨੀਸ਼ ਕੁਮਾਰ ਹਾਜ਼ਰ ਸਨ।