ਪੰਜਾਬ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਕਾਬੂ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਕਾਬੂ


ਜਲੰਧਰ, 9 ਅਗਸਤ,ਬੋਲੇ ਪੰਜਾਬ ਬਿਊਰੋ :


ਬੱਸ ਅੱਡਾ ਚੌਂਕੀ ਦੀ ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਬੀਤੇ ਦਿਨ ਇਕ ਲੜਕੀ ਤੋਂ ਖੋਹਿਆ ਗਿਆ ਮੋਬਾਈਲ ਫ਼ੋਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ ਮੋਟਰਸਾਈਕਲ ਮਾਰਕਾ ਸਪਲੈਂਡਰ ਬਰਾਮਦ ਕੀਤਾ ਗਿਆ ਹੈ।
ਬੱਸ ਸਟੈਂਡ ਚੌਕੀ ਦੇ ਇੰਚਾਰਜ ਸੁਸ਼ੀਲ ਕੁਮਾਰ ਸ਼ਰਮਾ ਨੇ ਦੱਸਿਆ ਕਿ ਬੱਸ ਸਟੈਂਡ ਨੇੜੇ ਸਤਲੁਜ ਚੌਕ ਤੋਂ ਫੜੇ ਗਏ ਉਕਤ ਲੁਟੇਰਿਆਂ ਦੀ ਪਛਾਣ ਵਿਜੇ ਕੁਮਾਰ ਪੁੱਤਰ ਮੰਗਾ ਅਤੇ ਹੰਸ ਰਾਜ ਪੁੱਤਰ ਸ਼ਿੰਦਰਪਾਲ ਦੋਵੇਂ ਵਾਸੀ ਪਿੰਡ ਬਾਹਮਣੀਆ, ਥਾਣਾ ਸ਼ਾਹਕੋਟ, ਜ਼ਿਲ੍ਹਾ ਜਲੰਧਰ ਦਿਹਾਤੀ ਵਜੋਂ ਹੋਈ ਹੈ।। ਦੋਵਾਂ ਨੇ ਮਿਲ ਕੇ ਬਲਜੀਤ ਕੌਰ ਪੁੱਤਰੀ ਦਵਿੰਦਰ ਸਿੰਘ ਵਾਸੀ ਪਿੰਡ ਪੁਰੀਹੇੜਾ ਜ਼ਿਲ੍ਹਾ ਜਲੰਧਰ ਤੋਂ ਬੱਸ ਸਟੈਂਡ ਦੇ ਗੇਟ ਨੰਬਰ 5 ਨੇੜਿਓਂ ਮੋਬਾਇਲ ਖੋਹ ਲਿਆ ਸੀ, ਜਿਸ ਤੋਂ ਬਾਅਦ ਬੱਸ ਸਟੈਂਡ ਪੁਲਸ ਨੇ ਲੜਕੀ ਬਲਜੀਤ ਕੌਰ ਦੇ ਬਿਆਨਾਂ ‘ਤੇ ਥਾਣਾ ਡਵੀਜ਼ਨ ਨੰਬਰ 6 ਵਿੱਚ 168 ਐਫ.ਆਈ.ਆਰ. ਦਰਜ ਕੀਤੀ ਗਈ ਸੀ।
ਕੁਝ ਘੰਟਿਆਂ ਬਾਅਦ ਹੀ ਗ੍ਰਿਫਤਾਰ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 1 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।