ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਤੀ ਜ਼ਮਾਨਤ
ਨਵੀਂ ਦਿੱਲੀ, 9 ਅਗਸਤ,ਬੋਲੇ ਪੰਜਾਬ ਬਿਊਰੋ :
ਦਿੱਲੀ ਦੀ ਆਬਕਾਰੀ ਨੀਤੀ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਅਹਿਮ ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਦੋ ਜੱਜਾਂ ਦੇ ਬੈਂਚ ਨੇ ਅੱਜ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ।
ਸੁਪਰੀਮ ਕੋਰਟ ਨੇ ਉਨ੍ਹਾਂ ‘ਤੇ ਸ਼ਰਤਾਂ ਲਗਾਈਆਂ ਅਤੇ ਉਨ੍ਹਾਂ ਨੂੰ ਆਪਣੇ ਪਾਸਪੋਰਟ ਸਪੁਰਦ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੂੰ ਹਰ ਸੋਮਵਾਰ ਥਾਣੇ ਵਿਚ ਗਵਾਹੀ ਦੇਣੀ ਪਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਉਨ੍ਹਾਂ ਨੂੰ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਾ ਕਰਨ ਲਈ ਕਿਹਾ। ਅਦਾਲਤ ਨੇ ਉਨ੍ਹਾਂ ਨੂੰ ਸਕੱਤਰੇਤ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਸੁਣਵਾਈ ਤੋਂ ਬਾਅਦ 6 ਅਗਸਤ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।