ਸੁਪਰੀਮ ਕੋਰਟ ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ ਅੱਜ ਫੈਸਲਾ ਸੁਣਾਵੇਗਾ
ਨਵੀਂ ਦਿੱਲੀ, 9 ਅਗਸਤ, ਬੋਲੇ ਪੰਜਾਬ ਬਿਊਰੋ ;
ਸੁਪਰੀਮ ਕੋਰਟ ਅੱਜ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ’ਤੇ ਫ਼ੈਸਲਾ ਸੁਣਾਏਗੀ। ਸਿਖਰਲੀ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਸੂਚੀ ਮੁਤਾਬਕ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਵੱਲੋਂ ਸਿਸੋਦੀਆ ਦੀਆਂ ਅਰਜ਼ੀਆਂ ’ਤੇ ਅੱਜ ਫ਼ੈਸਲਾ ਸੁਣਾਇਆ ਜਾਵੇਗਾ। ਅਦਾਲਤ ਨੇ 6 ਅਗਸਤ ਨੂੰ ਇਹ ਫ਼ੈਸਲਾ ਰਾਖਵਾਂ ਰੱਖ ਲਿਆ ਸੀ।