ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ

ਚੰਡੀਗੜ੍ਹ ਪੰਜਾਬ

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ


ਅੰਮ੍ਰਿਤਸਰ, 10 ਅਗਸਤ, ਬੋਲੇ ਪੰਜਾਬ ਬਿਊਰੋ ;


ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸੇਵਾਦਾਰ ਬਲਬੀਰ ਸਿੰਘ ਪੈਰ ਤਿਲਕਣ ਕਾਰਨ ਕੜਾਹੇ ਵਿਚ ਡਿੱਗ ਗਿਆ ਸੀ। ਕੜਾਹੇ ਵਿਚ ਡਿੱਗਣ ਕਾਰਨ ਸੇਵਾਦਾਰ ਦਾ 70 ਫੀਸਦੀ ਸਰੀਰ ਝੁਲਸ ਗਿਆ ਸੀ।ਦੱਸ ਦੇਈਏ ਕਿ ਬਲਬੀਰ ਸਿੰਘ ਪੁੱਤਰ ਖਜਾਨ ਸਿੰਘ ਪਿੰਡ ਲਹਿਲ ਤਹਿਸੀਲ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸੀ।ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ ਅਤੇ ਉਸ ਤੋਂ ਬਾਅਦ ਉਹ ਸੇਵਾ ਕਰਨ ਲਈ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਚਲਾ ਗਿਆ ਸੀ।
ਉਸ ਵਲੋਂ ਜਦੋਂ ਸੇਵਾ ਕੀਤੀ ਜਾ ਰਹੀ ਸੀ ਤਾਂ ਪੈਰ ਤਿਲਕਣ ਕਰਕੇ ਉਹ ਕੜਾਹੇ ਵਿੱਚ ਡਿੱਗ ਪਿਆ। ਜਿਸ ਦੇ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ।

Leave a Reply

Your email address will not be published. Required fields are marked *