ਪਹਿਲਵਾਨ ਅਮਨ ਸਹਿਰਾਵਤ ਨੇ ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ
ਨਵੀਂ ਦਿੱਲੀ, 10 ਅਗਸਤ, ਬੋਲੇ ਪੰਜਾਬ ਬਿਊਰੋ :
ਭਾਰਤੀ ਪਹਿਲਵਾਨ ਅਮਨ ਸਹਿਰਾਵਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ। 21 ਸਾਲਾ ਅਮਨ ਨੇ ਕਾਂਸੀ ਲਈ ਖੇਡੇ ਗਏ ਮੈਚ ਵਿੱਚ ਪੋਰਟੋ ਰੀਕੋ ਦੇ ਡੇਰਿਅਨ ਟੋਈ ਕਰੂਜ਼ ਨੂੰ 13-5 ਦੇ ਫਰਕ ਨਾਲ ਹਰਾਇਆ। ਇਸ ਤੋਂ ਪਹਿਲਾਂ ਛਤਰਸਾਲ ਅਖਾੜੇ ਦੇ ਹੋਣਹਾਰ ਪਹਿਲਵਾਨ ਅਮਨ ਨੇ ਵੀਰਵਾਰ ਨੂੰ ਪ੍ਰੀ-ਕੁਆਰਟਰ ਫਾਈਨਲ ਅਤੇ ਕੁਆਰਟਰ ਫਾਈਨਲ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਸੀ ਪਰ ਪੁਰਸ਼ਾਂ ਦੇ 57 ਕਿਲੋਗ੍ਰਾਮ ਫ੍ਰੀਸਟਾਈਲ ਵਰਗ ਦੇ ਸੈਮੀਫਾਈਨਲ ਵਿੱਚ ਚੋਟੀ ਦਾ ਦਰਜਾ ਪ੍ਰਾਪਤ ਜਾਪਾਨ ਦੇ ਰੇਈ ਹਿਗੁਚੀ ਤੋਂ ਇੱਕ ਤਰਫਾ ਅੰਦਾਜ਼ ਵਿੱਚ ਹਾਰ ਗਿਆ ਸੀ।
ਭਾਵੇਂ ਅਮਨ ਵੀਰਵਾਰ ਨੂੰ ਤਮਗਾ ਹਾਸਲ ਕਰਨ ਤੋਂ ਖੁੰਝ ਗਿਆ ਸੀ ਪਰ ਉਸ ਨੇ ਕਾਂਸੀ ਦੇ ਤਗਮੇ ਦੇ ਮੈਚ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦੇਸ਼ ਨੂੰ ਪੈਰਿਸ ਖੇਡਾਂ ਵਿਚ ਛੇਵਾਂ ਤਮਗਾ ਦਿਵਾਇਆ। ਭਾਰਤ ਨੇ ਪੈਰਿਸ ਓਲੰਪਿਕ ਵਿੱਚ ਹੁਣ ਤੱਕ ਕੁੱਲ ਛੇ ਤਮਗੇ ਜਿੱਤੇ ਹਨ, ਜਿਨ੍ਹਾਂ ਵਿੱਚ ਪੰਜ ਕਾਂਸੀ ਅਤੇ ਇੱਕ ਚਾਂਦੀ ਦਾ ਤਗ਼ਮਾ ਸ਼ਾਮਲ ਹੈ।