ਬ੍ਰਾਜ਼ੀਲ ਦੇ ਸਾਓ ਪੌਲੋ ਰਾਜ ਵਿੱਚ ਯਾਤਰੀ ਜਹਾਜ਼ ਕਰੈਸ਼ ਹੋਣ ਕਾਰਨ 61 ਲੋਕਾਂ ਦੀ ਮੌਤ
ਸਾਓ ਪੌਲੋ, 10 ਅਗਸਤ, ਬੋਲੇ ਪੰਜਾਬ ਬਿਊਰੋ :
ਬ੍ਰਾਜ਼ੀਲ ਦੇ ਸਾਓ ਪੌਲੋ ਰਾਜ ਦੇ ਵਿਨਹੇਡੋ ਸ਼ਹਿਰ ਵਿੱਚ ਇੱਕ ਯਾਤਰੀ ਜਹਾਜ਼ ਕਰੈਸ਼ ਹੋ ਗਿਆ। ਬ੍ਰਾਜ਼ੀਲ ਦੀ ਏਅਰਲਾਈਨ ਵੋਏਪਾਸ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ‘ਚ ਕੁੱਲ 61 ਲੋਕ ਸਵਾਰ ਸਨ। ਏਅਰਲਾਈਨ ਨੇ ਪੁਸ਼ਟੀ ਕੀਤੀ ਹੈ ਕਿ ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ 61 ਲੋਕਾਂ ਦੀ ਮੌਤ ਹੋ ਗਈ। ਖ਼ਬਰ ਲਿਖੇ ਜਾਣ ਤੱਕ ਲਾਸ਼ਾਂ ਦੀ ਸ਼ਨਾਖਤ ਸਬੰਧੀ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਸੀ।
ਸਥਾਨਕ ਫਾਇਰ ਫਾਈਟਰਾਂ ਨੇ ਦੱਸਿਆ ਕਿ ਜਹਾਜ਼ ਵਿਨਹੇਡੋ ਸ਼ਹਿਰ ਵਿੱਚ ਕਰੈਸ਼ ਹੋ ਗਿਆ। ਹਾਦਸੇ ਤੋਂ ਪਹਿਲਾਂ ਜਹਾਜ਼ ਦੇ ਅਗਲੇ ਹਿੱਸੇ ‘ਚੋਂ ਧੂੰਆਂ ਨਿਕਲਦਾ ਦੇਖਿਆ ਗਿਆ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਜਹਾਜ਼ ਦੇ ਬਲੈਕ ਬਾਕਸ ਨੂੰ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।