ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 11 ਅਗਸਤ ,ਬੋਲੇ ਪੰਜਾਬ ਬਿਊਰੋ :

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਹਮੇਸ਼ਾ ਪੰਥ ਦਰਦ ਰੱਖਣ ਵਾਲੇ ਸਨ। ਉਹ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਅਤੇ ਏਕਤਾ ਦੇ ਹਾਮੀ ਰਹੇ ਹਨ। ਉਨ੍ਹਾਂ ਵਰਗੀ ਪੰਥਪ੍ਰਸਤ ਸਖਸ਼ੀਅਤ ਦਾ ਅਕਾਲ ਚਲਾਣਾ ਪੰਥ ਲਈ ਵੱਡਾ ਘਾਟਾ ਹੈ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।