ਸੇਬੀ ਅਤੇ ਅਡਾਨੀ ਸਮੂਹ ਨੇ ਹਿੰਡਨਬਰਗ ਦੇ ਦੋਸ਼ਾਂ ਨੂੰ ਕੀਤਾ ਰੱਦ

ਚੰਡੀਗੜ੍ਹ ਨੈਸ਼ਨਲ ਪੰਜਾਬ

ਸੇਬੀ ਅਤੇ ਅਡਾਨੀ ਸਮੂਹ ਨੇ ਹਿੰਡਨਬਰਗ ਦੇ ਦੋਸ਼ਾਂ ਨੂੰ ਕੀਤਾ ਰੱਦ

ਨਵੀਂ ਦਿੱਲੀ, 11 ਅਗਸਤ ,ਬੋਲੇ ਪੰਜਾਬ ਬਿਊਰੋ :

ਪੂੰਜੀ ਬਾਜ਼ਾਰ ਰੈਗੂਲੇਟਰ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਦੀ ਚੇਅਰਪਰਸਨ ਮਾਧਬੀ ਪੁਰੀ ਬੁਚ ਅਤੇ ਅਡਾਨੀ ਸਮੂਹ ਨੇ ਅਮਰੀਕੀ ਸ਼ਾਰਟ-ਸੇਲਰ ਹਿੰਡਨਬਰਗ ਰਿਸਰਚ ਦੀ ਤਾਜ਼ਾ ਰਿਪੋਰਟ ਵਿੱਚ ਲਗਾਏ ਗਏ ਦੋਸ਼ਾਂ ਦਾ ਖੰਡਨ ਕੀਤਾ ਹੈ।

ਸੇਬੀ ਦੀ ਚੇਅਰਪਰਸਨ ਮਾਧਬੀ ਪੁਰੀ ਬੁਚ ਅਤੇ ਉਨ੍ਹਾਂ ਦੇ ਪਤੀ ਧਵਲ ਬੁਚ ਨੇ ਇੱਕ ਬਿਆਨ ਵਿਚ ਇਸ ਨੂੰ ‘ਬੇਬੁਨਿਆਦ’ ਅਤੇ ‘ਚਰਿੱਤਰ ਹਨਨ’ ਦੀ ਕੋਸ਼ਿਸ਼ ਕਿਹਾ ਹੈ। ਬਿਆਨ ਵਿੱਚ ਦੋਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਵਿੱਤੀ ਦਸਤਾਵੇਜ਼ ਦਾ ਖੁਲਾਸਾ ਕਰਨ ਵਿੱਚ ਕੋਈ ਝਿਜਕ ਨਹੀਂ ਹੈ।

ਜ਼ਿਕਰਯੋਗ ਹੈ ਕਿ ਹਿੰਡਨਬਰਗ ਰਿਸਰਚ ਨੇ 10 ਅਗਸਤ ਨੂੰ ਆਪਣੀ ਤਾਜ਼ਾ ਰਿਪੋਰਟ ‘ਚ ਦੋਸ਼ ਲਾਇਆ ਸੀ ਕਿ ਸੇਬੀ ਦੀ ਚੇਅਰਪਰਸਨ ਮਾਧਬੀ ਪੁਰੀ ਬੁਚ ਦੀ ਅਡਾਨੀ ਦੇ ‘ਧਨ ਹੇਰਾਫੇਰੀ ਘੁਟਾਲੇ’ ‘ਚ ਵਰਤੀਆਂ ਗਈਆਂ ਅਸਪਸ਼ਟ ਆਫਸ਼ੋਰ ਇਕਾਈਆਂ ‘ਚ ਹਿੱਸੇਦਾਰੀ ਸੀ।

ਉੱਥੇ ਹੀ ਅਡਾਨੀ ਸਮੂਹ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਿੰਡਨਬਰਗ ਦੇ ਦੋਸ਼ ਜਨਤਕ ਤੌਰ ‘ਤੇ ਉਪਲਬਧ ਜਾਣਕਾਰੀ ਦੀ ਦੁਰਵਰਤੋਂ, ਸ਼ਰਾਰਤੀ ਅਤੇ ਜੋੜ ਤੋੜ ਕਰਨ ਵਾਲਾ ਉਪਯੋਗ ਹੈ, ਤਾਂ ਜੋ ਤੱਥਾਂ ਅਤੇ ਕਾਨੂੰਨ ਦੀ ਅਣਦੇਖੀ ਕਰਕੇ ਨਿੱਜੀ ਮੁਨਾਫ਼ਾ ਕਮਾਉਣ ਲਈ ਪਹਿਲਾਂ ਤੋਂ ਨਿਰਧਾਰਤ ਸਿੱਟੇ ‘ਤੇ ਪਹੁੰਚਿਆ ਜਾ ਸਕੇ।

ਅਡਾਨੀ ਗਰੁੱਪ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਾ ਹੈ। ਇਹ ਬਦਨਾਮ ਕਰਨ ਦੀ ਇੱਕ ਹੋਰ ਕੋਸ਼ਿਸ਼ ਹੈ। ਇਸ ਮਾਮਲੇ ਦੀ ਪਹਿਲਾਂ ਹੀ ਡੂੰਘਾਈ ਨਾਲ ਜਾਂਚ ਕੀਤੀ ਜਾ ਚੁੱਕੀ ਹੈ, ਜਿਸ ਵਿਚ ਦੋਸ਼ ਬੇਬੁਨਿਆਦ ਸਾਬਤ ਹੋਏ ਹਨ ਅਤੇ ਸੁਪਰੀਮ ਕੋਰਟ ਵੀ ਜਨਵਰੀ 2024 ਵਿਚ ਇਨ੍ਹਾਂ ਨੂੰ ਪਹਿਲਾਂ ਹੀ ਰੱਦ ਕਰ ਚੁੱਕੀ ਹੈ।

Leave a Reply

Your email address will not be published. Required fields are marked *