ਅੰਮ੍ਰਿਤਸਰ: ਮਿਡ ਡੇਅ ਮੀਲ ਵਰਕਰ ਯੂਨੀਅਨ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ
ਅੰਮ੍ਰਿਤਸਰ, 11 ਅਗਸਤ,ਬੋਲੇ ਪੰਜਾਬ ਬਿਊਰੋ :
ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਅਗਵਾਈ ਹੇਠ ਕਸਬਾ ਰਾਈਆ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਮਮਤਾ ਸ਼ਰਮਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਿਡ ਡੇਅ ਮੀਲ ਵਰਕਰਾਂ ਨਾਲ ਕੀਤੇ ਵਾਅਦੇ ਤੋਂ ਸਰਕਾਰ ਭੱਜਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਗਿੱਲ ਫ਼ਾਰਮ ਅੰਮ੍ਰਿਤਸਰ ਵਿਖੇ ਕੇਜਰੀਵਾਲ ਨੇ ਇੱਕ ਕਾਨਫਰੰਸ ਵਿੱਚ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਪੰਜਾਬ ਅੰਦਰ ਬਣਦਿਆਂ ਹੀ ਅਸੀਂ ਪਹਿਲ ਦੇ ਆਧਾਰ ਉਤੇ ਮਿਡ ਡੇਅ ਮੀਲ ਵਰਕਰਾਂ ਦੀ ਤਨਖਾਹ ਦੁੱਗਣੀ ਕਰਾਂਗੇ, ਤਿੰਨ ਹਜ਼ਾਰ ਤੋਂ ਛੇ ਹਜ਼ਾਰ ਕਰਾਂਗੇ, ਪਰ ਸਰਕਾਰ ਨੇ ਅਜੇ ਤੱਕ ਸਾਡੀ ਤਨਖਾਹ ਵਿੱਚ ਕੋਈ ਵਾਅਦਾ ਨਹੀਂ ਕੀਤਾ।
ਉਨ੍ਹਾਂ ਕਿਹਾ ਸਗੋਂ ਸਰਕਾਰ ਸਾਨੂੰ ਮੀਟਿੰਗਾਂ ਦੇ ਦੇ ਭੱਜ ਰਹੀ ਹੈ। ਇਸ ਦੇ ਰੋਸ ਵਜੋਂ ਪੂਰੇ ਪੰਜਾਬ ਵਿੱਚ ਸਰਕਾਰ ਦੇ ਪੁਤਲੇ ਫੂਕੇ ਗਏ ਤੇ 1 ਸਤੰਬਰ ਨੂੰ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰ ਪੁਰ ਵਿਖੇ ਸੂਬਾਈ ਰੈਲੀ ਕੀਤੀ ਜਾਵੇਗੀ।