ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ ਸਾਹਿਬ, 11 ਅਗਸਤ,ਬੋਲੇ ਪੰਜਾਬ ਬਿਊਰੋ :
ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤੀ ਹਾਕੀ ਟੀਮ ਅੱਜ ਪੰਜਾਬ ਪਹੁੰਚ ਗਈ ਹੈ। ਅੱਜ ਐਤਵਾਰ ਨੂੰ ਅੰਮ੍ਰਿਤਸਰ ਪਹੁੰਚਣ ਉਤੇ ਮੰਤਰੀ, ਵਿਧਾਇਕ, ਲੋਕ ਸਭਾ ਮੈਂਬਰ ਤੇ ਲੋਕਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਅੰਮ੍ਰਿਤਸਰ ਏਅਰਪੋਰਟ ਉਤੇ ਪਹੁੰਚੀ ਖਿਡਾਰੀਆਂ ਦਾ ਢੋਲ ਵਜਾ ਕੇ ਅਤੇ ਫੁੱਲਾਂ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਖਿਡਾਰੀਆਂ ਨੇ ਵੀ ਢੋਲ ਉਤੇ ਭੰਗੜਾ ਪਾਇਆ। ਟੀਮ ਦਾ ਸਵਾਗਤ ਕਰਨ ਲਈ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈਟੀਓ, ਵਿਧਾਇਕ ਪ੍ਰਗਟ ਸਿੰਘ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤੋਂ ਇਲਾਵਾ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਪਹੁੰਚੇ।
ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਟੀਮ ਦੇ ਖਿਡਾਰੀ ਏਅਰਪੋਰਟ ਤੋਂ ਸਿੱਧੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਥੇ ਜਾ ਕੇ ਇਸ ਜਿੱਤ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।