ਪੰਜਾਬੀ ਵਿਅਕਤੀ ਦੀ ਕੈਨੇਡਾ ‘ਚ ਮੌਤ

ਚੰਡੀਗੜ੍ਹ ਪੰਜਾਬ

ਪੰਜਾਬੀ ਵਿਅਕਤੀ ਦੀ ਕੈਨੇਡਾ ‘ਚ ਮੌਤ


ਰਾਏਕੋਟ, 12 ਅਗਸਤ,ਬੋਲੇ ਪੰਜਾਬ ਬਿਊਰੋ :


ਰਾਏਕੋਟ ਨੇੜਲੇ ਪਿੰਡ ਤਲਵੰਡੀ ਰਾਏ ਦੇ ਰਣਜੀਤ ਸਿੰਘ ਢਿੱਲੋਂ (48) ਦੀ ਕੈਨੇਡਾ ਵਿੱਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਢਿੱਲੋਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਡੇਢ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਿਆ ਸੀ, ਜਿੱਥੇ ਉਹ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਰਹਿ ਰਿਹਾ ਸੀ।
ਕੁਲਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਭਰਾ ਰਣਜੀਤ ਸਿੰਘ ਢਿੱਲੋਂ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਅੰਤਿਮ ਸਸਕਾਰ ਬਰੈਂਪਟਨ ਵਿੱਚ ਹੀ ਕੀਤਾ ਜਾਵੇਗਾ। ਇਸ ਖਬਰ ਨਾਲ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।