ਪੰਜਾਬ ‘ਚ ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਲੜ ਸਕਣਗੇ ਪੰਚਾਇਤੀ ਚੋਣਾਂ

ਚੰਡੀਗੜ੍ਹ ਪੰਜਾਬ

ਪੰਚਾਇਤੀ ਰਾਜ ਨਿਯਮ 1994 ‘ਚ ਸੋਧ ਦੀ ਤਿਆਰੀ, ਕੈਬਨਿਟ ਮੀਟਿੰਗ ‘ਚ ਆਵੇਗਾ ਏਜੰਡਾ

ਚੰਡੀਗੜ੍ਹ 12 ਅਗਸਤ ,ਬੋਲੇ ਪੰਜਾਬ ਬਿਊਰੋ :


ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗਾ। ਸਰਕਾਰ ਹੁਣ ਪੰਚ-ਸਰਪੰਚਾਂ ਦੀ ਤਰਜ਼ ‘ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀਆਂ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਿਆਰੀ ਕਰ ਲਈ ਗਈ ਹੈ। ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਏਜੰਡਾ ਵੀ ਲਿਆਂਦਾ ਜਾ ਸਕਦਾ ਹੈ। ਇਸ ਪਿੱਛੇ ਕੋਸ਼ਿਸ਼ ਹੈ ਕਿ ਪਿੰਡਾਂ ਵਿੱਚ ਸੁਖਾਵਾਂ ਮਾਹੌਲ ਬਣਿਆ ਰਹੇ।

Leave a Reply

Your email address will not be published. Required fields are marked *