ਪੰਜਾਬ ਪੁਲਿਸ ਦਾ ਫਰਜ਼ੀ ਡੀਐਸਪੀ ਬਣ ਕੇ ਘੁੰਮ ਰਿਹਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗ੍ਰਿਫਤਾਰ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਿਸ ਦਾ ਫਰਜ਼ੀ ਡੀਐਸਪੀ ਬਣ ਕੇ ਘੁੰਮ ਰਿਹਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗ੍ਰਿਫਤਾਰ


ਖੰਨਾ, 12 ਅਗਸਤ,ਬੋਲੇ ਪੰਜਾਬ ਬਿਊਰੋ :


ਜੰਮੂ ਪੁਲਿਸ ਨੇ ਖੰਨਾ ਪੁਲਿਸ ਜ਼ਿਲ੍ਹੇ ਦੇ ਦੋਰਾਹਾ ਥਾਣਾ ਅਧੀਨ ਪੈਂਦੇ ਪਿੰਡ ਕੱਦੋਂ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਰਨਵੀਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕਰਨਵੀਰ ਪੰਜਾਬ ਪੁਲਿਸ ਦਾ ਫਰਜ਼ੀ ਡੀਐਸਪੀ ਬਣ ਕੇ ਨਹਿਰੂ ਪਾਰਕ ਵਿੱਚ ਘੁੰਮ ਰਿਹਾ ਸੀ।
ਜਾਣਕਾਰੀ ਅਨੁਸਾਰ ਉਸ ਦੇ ਨਾਲ ਇੱਕ ਹੋਰ ਨੌਜਵਾਨ ਵੀ ਸੀ, ਜੋ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਸ੍ਰੀਨਗਰ ਪੁਲੀਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਖਬਰਾਂ ਆ ਰਹੀਆਂ ਹਨ ਕਿ ਸ਼੍ਰੀਨਗਰ ਪੁਲਸ ਇਸ ਮਾਮਲੇ ਨੂੰ ਸੁਤੰਤਰਤਾ ਦਿਵਸ ਅਤੇ ਸ਼੍ਰੀ ਅਮਰਨਾਥ ਯਾਤਰਾ ਨਾਲ ਜੋੜ ਕੇ ਜਾਂਚ ਕਰ ਰਹੀ ਹੈ ਕਿ ਉਹ ਇੱਥੇ ਕੀ ਕਰਨ ਆਏ ਸਨ। ਕੀ ਕੋਈ ਵੱਡੀ ਸਾਜ਼ਿਸ਼ ਸੀ?
ਜ਼ਿਕਰਯੋਗ ਹੈ ਕਿ ਕਰਨਵੀਰ ਕਬੱਡੀ ਦੇ ਮਸ਼ਹੂਰ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਸ ਨੂੰ 8 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੰਜਾਬ ਦੇ ਇਨ੍ਹਾਂ ਦੋ ਨੌਜਵਾਨਾਂ ਨੂੰ, ਜੋ ਕਿ ਫਰਜ਼ੀ ਪੁਲਿਸ ਅਫਸਰ ਬਣ ਕੇ ਸ੍ਰੀਨਗਰ ਵਿੱਚ ਘੁੰਮ ਰਹੇ ਸਨ, ਨੂੰ ਸ੍ਰੀਨਗਰ ਪੁਲਿਸ ਨੇ ਵੀਰਵਾਰ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਹੁਣ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *