ਈ.ਡੀ. ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ 122 ਕਰੋੜ ਰੁਪਏ ਦੀਆਂ 145 ਜਾਇਦਾਦਾਂ ਅਟੈਚ

ਚੰਡੀਗੜ੍ਹ ਪੰਜਾਬ

ਈ.ਡੀ. ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ 122 ਕਰੋੜ ਰੁਪਏ ਦੀਆਂ 145 ਜਾਇਦਾਦਾਂ ਅਟੈਚ


ਚੰਡੀਗੜ੍ਹ, 13 ਅਗਸਤ,ਬੋਲੇ ਪੰਜਾਬ ਬਿਊਰੋ:


ਹਰਿਆਣਾ ਦੇ ਮਾਈਨਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ‘ਚ ਈ.ਡੀ. ਨੇ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦੇ ਸ਼ਹਿਰਾਂ ਵਿਚ 122 ਕਰੋੜ ਰੁਪਏ ਦੀਆਂ 145 ਜਾਇਦਾਦਾਂ ਅਟੈਚ ਕੀਤੀਆਂ ਹਨ। ਇਨ੍ਹਾਂ ਵਿੱਚ ਹਰਿਆਣਾ ਦੇ ਗੁਰੂਗ੍ਰਾਮ ਵਿੱਚ 100 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਵੀ ਸ਼ਾਮਲ ਹੈ।
ਹਰਿਆਣਾ ਦੇ ਗੁਰੂਗ੍ਰਾਮ ਤੋਂ ਇਲਾਵਾ ਪੰਜਾਬ ਦੇ ਫਰੀਦਾਬਾਦ, ਸੋਨੀਪਤ, ਕਰਨਾਲ, ਯਮੁਨਾਨਗਰ, ਪੰਚਕੂਲਾ, ਚੰਡੀਗੜ੍ਹ ਅਤੇ ਮੋਹਾਲੀ ਵਿੱਚ ਈਡੀ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿੱਚ ਕਾਂਗਰਸ ਦੇ ਸੋਨੀਪਤ ਤੋਂ ਵਿਧਾਇਕ ਸੁਰਿੰਦਰ ਪੰਵਾਰ ਤੋਂ ਇਲਾਵਾ ਇਨੈਲੋ ਆਗੂ ਤੇ ਸਾਬਕਾ ਵਿਧਾਇਕ ਦਿਲਬਾਗ ਸਿੰਘ, ਪੀ.ਐਸ. ਬਿਲਟੈੱਕ ਦੇ ਮਾਲਕ ਇੰਦਰਪਾਲ ਸਿੰਘ, ਕਾਂਗਰਸੀ ਆਗੂ ਮਨੋਜ ਵਧਵਾ, ਕੁਲਵਿੰਦਰ ਸਿੰਘ, ਅੰਗਦ ਸਿੰਘ ਮੱਕੜ, ਭੁਪਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਈਡੀ ਨੇ ਦੋਸ਼ੀ ਬਣਾਇਆ ਹੈ।

Leave a Reply

Your email address will not be published. Required fields are marked *