ਜ਼ਿਲ੍ਹੇ ’ਚ ਏਡਜ਼ ਜਾਗਰੂਕਤਾ ਅਤੇ ਜਾਂਚ ਮੁਹਿੰਮ ਸ਼ੁਰੂ

ਚੰਡੀਗੜ੍ਹ ਪੰਜਾਬ

ਗੁਰੂ ਨਾਨਕ ਕਾਲੋਨੀ ਦੀਆਂ ਔਰਤਾਂ ਨੂੰ ਕੀਤਾ ਜਾਗਰੂਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਗਸਤ ,ਬੋਲੇ ਪੰਜਾਬ ਬਿਊਰੋ :

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਤੀਬਰ ਏਡਜ਼ ਜਾਗਰੂਕਤਾ ਅਤੇ ਜਾਂਚ ਮੁਹਿੰਮ ਤਹਿਤ ਸਥਾਨਕ ਗੁਰੂ ਨਾਨਕ ਕਾਲੋਨੀ ਵਿਖੇ ਔਰਤਾਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚਲੇ ਸੰਪੂਰਨ ਸੁਰੱਖਿਆ ਕੇਂਦਰ ਦੇ ਮੈਨੇਜਰ ਪੂਨਮ ਸ਼ਰਮਾ ਨੇ ਦਸਿਆ ਕਿ ਇਹ ਮੁਹਿੰਮ ਸਿਹਤ ਵਿਭਾਗ ਅਧੀਨ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵਲੋਂ 12 ਅਗਸਤ ਤੋਂ 12 ਅਕਤੂਬਰ ਤਕ ਚਲਾਈ ਗਈ ਹੈ। ਉਨ੍ਹਾਂ ਦਸਿਆ ਕਿ ਮੁਹਿੰਮ ਦਾ ਮੰਤਵ ਲੋਕਾਂ ਨੂੰ ਮਾਰੂ ਰੋਗ ਏਡਜ਼ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦਸਿਆ ਕਿ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਜਾਗਰੂਕਤਾ ਸਮਾਗਮ ਵਿਚ ਗੁਰੂ ਨਾਨਕ ਕਾਲੋਨੀ ਦੀਆਂ ਔਰਤਾਂ ਨੂੰ ਦਸਿਆ ਗਿਆ ਕਿ ਏਡਜ਼ ਭਿਆਨਕ ਰੋਗ ਹੈ ਜੋ ਐਚਆਈਵੀ ਨਾਮਕ ਵਾਇਰਸ ਤੋਂ ਹੁੰਦੀ ਹੈ। ਇਸ ਦੇ ਸ਼ੁਰੂਆਤੀ ਲੱਛਣਾਂ ਵਿਚ ਬੁਖ਼ਾਰ, ਥਕਾਵਟ, ਮਾਸਪੇਸ਼ੀਆਂ ਵਿਚ ਖਿਚਾਅ, ਜੋੜਾਂ ਵਿਚ ਦਰਦ, ਸਿਰਦਰਦ, ਜ਼ੁਕਾਮ, ਸੁੱਕੀ ਖੰਘ, ਚਿਹਰੇ ਉਤੇ ਨਿਸ਼ਾਨ ਆਦਿ ਸ਼ਾਮਲ ਹਨ। ਇਸ ਦੇ ਫੈਲਣ ਦੇ ਮੁੱਖ ਕਾਰਨ ਸੂਈਆਂ ਅਤੇ ਸਰਿੰਜਾਂ ਦੀ ਸਾਂਝੀ ਵਰਤੋਂ ਕਰਨਾ, ਐਚਆਈਵੀ ਪ੍ਰਭਾਵਤ ਵਿਅਕਤੀ ਦਾ ਖ਼ੂਨ ਤੰਦਰੁਸਤ ਵਿਅਕਤੀ ਦੇ ਸਰੀਰ ਵਿਚ ਚੜ੍ਹਾਉਣਾ, ਅਸੁਰੱਖਿਅਤ ਜਿਸਮਾਨੀ ਸਬੰਧ ਬਣਾਉਣਾ ਆਦਿ ਸ਼ਾਮਲ ਹਨ। ਉਨ੍ਹਾਂ ਇਹ ਵੀ ਦਸਿਆ ਕਿ ਏਡਜ਼ ਪੀੜਤ ਨੂੰ ਛੂਹਣ ਨਾਲ, ਹੱਥ ਮਿਲਾਉਣ ਨਾਲ, ਉਸ ਦੇ ਵਰਤੇ ਭਾਂਡਿਆਂ ਵਿਚ ਖਾਣਾ ਖਾਣ ਨਾਲ ਏਡਜ਼ ਬਿਲਕੁਲ ਨਹੀਂ ਹੁੰਦਾ। ਇਹ ਸਭ ਗ਼ਲਤ ਧਾਰਨਾਵਾਂ ਹਨ। ਉਨ੍ਹਾਂ ਕਿਹਾ ਕਿ ਏਡਜ਼ ਤੋਂ ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਣਾ ਜ਼ਰੂਰੀ ਹੈ। ਉਨ੍ਹਾਂ ਦਸਿਆ ਕਿ ਏਡਜ਼ ਦੀ ਜਾਂਚ ਹਰ ਸਰਕਾਰੀ ਸਿਹਤ ਸੰਸਥਾ ਵਿਚ ਬਿਲਕੁਲ ਮੁਫ਼ਤ ਹੁੰਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।