ਪੁਲਿਸ ਨੇ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਫੜ ਕੇ ਡਿਬਰੂਗੜ੍ਹ ਜੇਲ੍ਹ ‘ਚ ਕੀਤਾ ਤਬਦੀਲ

ਚੰਡੀਗੜ੍ਹ ਪੰਜਾਬ

ਪੁਲਿਸ ਨੇ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਫੜ ਕੇ ਡਿਬਰੂਗੜ੍ਹ ਜੇਲ੍ਹ ‘ਚ ਕੀਤਾ ਤਬਦੀਲ


ਅੰਮ੍ਰਿਤਸਰ, 13 ਅਗਸਤ,ਬੋਲੇ ਪੰਜਾਬ ਬਿਊਰੋ :


ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਨਾਲ ਸਾਂਝੀ ਮੁਹਿੰਮ ਦੌਰਾਨ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਹੈ। ਪੁਲਿਸ ਵੱਲੋਂ ਇਸ ਤਸਕਰ ਖਿਲਾਫ NDPS (PIT-NDPS) ਦੇ ਤਹਿਤ ਗੈਰ-ਕਾਨੂੰਨੀ ਤਸਕਰੀ ਦੀ ਰੋਕਥਾਮ ਦੀ ਧਾਰਾ 3(1) ਦੇ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।ਇਹ ਪਹਿਲਾ ਮਾਮਲਾ ਹੈ, ਜਦੋਂ ਕਿਸੇ ਨੂੰ ਐਨਡੀਪੀਐਸ ਦੀਆਂ ਧਾਰਾਵਾਂ ਤਹਿਤ ਹਿਰਾਸਤ ਵਿੱਚ ਲੈ ਕੇ ਪੰਜਾਬ ਤੋਂ ਕਿਸੇ ਹੋਰ ਸੂਬੇ ਦੀ ਜੇਲ੍ਹ ਵਿੱਚ ਭੇਜਿਆ ਗਿਆ ਹੈ।
ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਉਰਫ ਬਿੱਲਾ ਵਾਸੀ ਗੁਰਦਾਸਪੁਰ ਸ਼ਹਿਰੀ ਦੇ ਰੂਪ ਵਿੱਚ ਹੋਈ ਹੈ। ਬਿੱਲਾ ਖ਼ਿਲਾਫ਼ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ 10 ਤੋਂ ਵੱਧ ਮਾਮਲੇ ਦਰਜ ਹਨ। ਉਹ ਜ਼ਮਾਨਤ ‘ਤੇ ਬਾਹਰ ਆਇਆ ਹੋਇਆ ਸੀ।ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਵਿੱਚ ਸ਼ਾਮਲ ਸੀ।

Leave a Reply

Your email address will not be published. Required fields are marked *