ਰਾਮ ਰਹੀਮ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੇਲ ਤੋਂ ਬਾਹਰ ਆਇਆ
ਸਿਰਸਾ, 13 ਅਗਸਤ, ਬੋਲੇ ਪੰਜਾਬ ਬਿਊਰੋ :
ਗੁਰਮੀਤ ਰਾਮ ਰਹੀਮ ਸਿੰਘ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਜੇਲ ਤੋਂ ਬਾਹਰ ਆਇਆ ਹੈ। ਸੂਬਾ ਸਰਕਾਰ ਨੇ ਉਨ੍ਹਾਂ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਹੈ। ਮੰਗਲਵਾਰ ਸਵੇਰੇ 6.46 ਵਜੇ ਹਨੀਪ੍ਰੀਤ ਸੁਨਾਰੀਆ ਜੇਲ੍ਹ ਤੋਂ ਰਾਮ ਰਹੀਮ ਦੇ ਨਾਲ ਯੂਪੀ ਦੇ ਬਰਨਾਵਾ ਆਸ਼ਰਮ ਲਈ ਰਵਾਨਾ ਹੋਈ।
ਹਨੀਪ੍ਰੀਤ ਤੋਂ ਇਲਾਵਾ ਇੱਕ ਕਾਰ ਵਿੱਚ ਡਰਾਈਵਰ ਰਾਜਾ ਅਤੇ ਸੀਪੀ ਅਰੋੜਾ ਸਨ, ਜਦਕਿ ਦੂਜੀ ਕਾਰ ਵਿੱਚ ਡਰਾਈਵਰ ਪ੍ਰੀਤਮ, ਐਡਵੋਕੇਟ ਹਰਸ਼ ਅਰੋੜਾ ਅਤੇ ਡਾਕਟਰ ਪੀਆਰ ਨੈਨ ਸਨ। ਰਾਮ ਰਹੀਮ ਨੂੰ ਪੁਲਿਸ ਸੁਰੱਖਿਆ ਹੇਠ ਜੇਲ੍ਹ ਤੋਂ ਯੂ.ਪੀ. ਲਿਜਾਇਆ ਗਿਆ ਹੈ।
ਗੁਰਮੀਤ ਨੂੰ ਸਾਲ 2017 ਵਿੱਚ ਸਾਧਵੀ ਬਲਾਤਕਾਰ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ ਉਸ ਨੂੰ ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ। ਉਦੋਂ ਤੋਂ ਉਹ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਪਿਛਲੀ ਵਾਰ 19 ਜਨਵਰੀ ਨੂੰ ਸਰਕਾਰ ਨੇ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਦਿੱਤੀ ਸੀ, ਜੋ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਬਿਤਾਈ ਗਈ ਸੀ।