ਡੈਮੋਕ੍ਰੇਟਿਕ ਜੰਗਲਾਤ ਮੁਲਾਜਮ ਯੂਨੀਅਨ ਰੇਂਜ ਸਮਰਾਲਾ ਦੀ ਮੀਟਿੰਗ ਹੋਈ
ਖਮਾਣੋ ,14, ਅਗਸਤ,.ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):
ਜੰਗਲਾਤ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਰੇਂਜ ਸਮਰਾਲਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਹਰਜੀਤ ਕੌਰ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਿਲਾ ਜਨਰਲ ਸਕੱਤਰ ਸਿਮਰਨਜੀਤ ਸਿੰਘ ਨੂੰ ਦੱਸਿਆ ਕਿ ਜਥੇਬੰਦੀ ਨੂੰ ਉਦੋਂ ਹੋਰ ਮਜਬੂਤੀ ਮਿਲੀ ਜਦੋਂ ਸ਼ੀ ਦਰਸ਼ਨ ਲਾਲ, ਕਮਲਜੀਤ ਸਿੰਘ, ਗੁਰਦੀਪ ਸਿੰਘ ਸੁਖਵਿੰਦਰ ਸਿੰਘ ,ਤਾਰਾ ਸਿੰਘ ,ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਫੀਲਡ ਮੁਲਾਜ਼ਮ ਯੂਨੀਅਨ ਵਿੱਚ ਸ਼ਾਮਿਲ ਹੋਏ। ਮੀਟਿੰਗ ਵਿੱਚ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 8 ਸਤੰਬਰ ਨੂੰ ਵਣ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਹਲਕੇ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਸਮਰਾਲਾ ਖਮਾਣੋ ਅਤੇ ਹੋਰ ਰੇਂਜਾਂ ਵਿੱਚੋਂ ਵੱਡੀ ਗਿਣਤੀ ਵਿੱਚ ਜੰਗਲਾਤ ਮੁਲਾਜ਼ਮ ਸ਼ਾਮਿਲ ਹੋਣਗੇ । ਮੀਟਿੰਗ ਵਿੱਚ ਸਮੁੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਘੋਸਦੇ ਹੋਏ ਕਿਹਾ ਕਿ ਇਹ ਸਰਕਾਰ ਪਿਛਲੀਆਂ ਸਰਕਾਰਾਂ ਨਾਲੋਂ ਵੱਧ ਕੇ ਲਾਰੇਬਾਜੀ ਵਾਲੀ ਤੇ ਕੱਚੇ ਮੁਲਾਜ਼ਮਾਂ ਦੇ ਵਿਰੋਧੀ ਸਾਬਤ ਹੋ ਰਹੀ ਹੈ। ਇਹਨਾਂ ਕਿਹਾ ਕਿ ਜੰਗਲਾਤ ਵਿਭਾਗ ਵਿਚ 25-25 ਸਾਲਾਂ ਤੌ ਲਗਾਤਾਰ ਕੰਮ ਕਰਦੇ ਆ ਰਹੇ ਵਰਕਰਾਂ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਮੁਤਾਬਕ ਪੱਕੇ ਨਹੀਂ ਕੀਤਾ ਅਤੇ ਨਾ ਹੀ ਮਾਨਯੋਗ ਹਾਈਕੋਰਟ ਦੇ ਫੈਸਲੇਆ ਨੂੰ ਲਾਗੂ ਕੀਤਾ। ਜਿਸ ਕਾਰਨ ਸਮੁੱਚੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ।ਮੀਟਿੰਗ ਵਿੱਚ ਹਰਜੀਤ ਸਿੰਘ ਰੇੰਜ ਪ੍ਧਾਨ ਰੇੰਜ ਜਨਰਲ ਹਰਦੀਪ ਸਿੰਘ ਜਿਲਾ ਜਨਰਲ ਸਕੱਤਰ ਸਿਮਰਨਜੀਤ ਸਿੰਘ ਦਵਿੰਦਰ ਸਿੰਘ ਬਲਵਿੰਦਰ ਸਿੰਘ ਜਗਵੀਰ ਸਿੰਘ ਰਜਿੰਦਰ ਕੌਰ ਚੰਦਾਂ ਦੇਵੀ ਬਲਕਾਰ ਰਾਮ ਹਰਦੇਵ ਸਿੰਘ ਗੁਰਚਰਨ ਸਿੰਘ ਆਦਿ ਹਾਜ਼ਰ ਹੋਏ।