ਕਿਸਾਨ ਜਥੇਬੰਦੀਆਂ 17 ਅਗਸਤ ਨੂੰ ਕਰਨਗੀਆਂ ਰੋਸ ਮੁਜ਼ਾਹਰੇ
ਲੁਧਿਆਣਾ, 14 ਅਗਸਤ,ਬੋਲੇ ਪੰਜਾਬ ਬਿਊਰੋ :
ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 17 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਸਪੀਕਰ, ਡਿਪਟੀ ਸਪੀਕਰ ਵਿਧਾਨ ਸਭਾ ਦੇ ਘਰਾਂ ਸਾਹਮਣੇ ਪੰਜਾਬ ਦੇ ਕਿਸਾਨਾਂ ਦੀਆਂ ਪਾਣੀ ਦੇ ਸਵਾਲ,ਕਰਜਾਂ ਮੁਕਤੀ,ਐਮ ਐਸ ਪੀ ਅਤੇ ਹੋਰ ਮੰਗਾਂ ਨਾਲ ਸਬੰਧਿਤ ਮੁੱਦਿਆਂ ਨੂੰ ਲੈ ਕੇ ਮੁਜ਼ਾਹਰੇ ਕਰਨ ਮਗਰੋਂ 12 ਤੋਂ 3 ਵਜੇ ਤੱਕ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ। ਧਰਨਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਅਤੇ ਡਿਊਟੀਆਂ ਲਗਾਉਣ ਲਈ ਅੱਜ ਹਰਮੀਤ ਸਿੰਘ ਕਾਦੀਆਂ ਹਰਜਿੰਦਰ ਸਿੰਘ ਟਾਂਡਾ ਅਤੇ ਸੁਖਦੇਵ ਸਿੰਘ ਅਰਾਈਵਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਦਿੱਤੇ ਜਾਣ ਵਾਲੇ ਮੰਗ ਪੱਤਰ ਸਮੇਤ ਬਾਕੀ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਮੀਟਿੰਗ ਨੇ ਧਰਨਿਆਂ ਦੀਆਂ ਪ੍ਰਬੰਧਕੀ ਜ਼ਿੰਮੇਵਾਰੀਆਂ ਤੈਅ ਕਰਨ ਲਈ 14 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕਰਨ ਦਾ ਫੈਸਲਾ ਵੀ ਕੀਤਾ ਹੈ।