20 ਦਿਨ ਦੀ ਛੁੱਟੀ ‘ਤੇ ਆਏ ਫੌਜੀ ਦੀ ਸੜਕ ਹਾਦਸੇ ਵਿੱਚ ਮੌਤ

ਚੰਡੀਗੜ੍ਹ ਪੰਜਾਬ

20 ਦਿਨ ਦੀ ਛੁੱਟੀ ‘ਤੇ ਆਏ ਫੌਜੀ ਦੀ ਸੜਕ ਹਾਦਸੇ ਵਿੱਚ ਮੌਤ


ਅੰਮ੍ਰਿਤਸਰ, 14 ਅਗਸਤ,ਬੋਲੇ ਪੰਜਾਬ ਬਿਊਰੋ :


20 ਦਿਨ ਦੀ ਛੁੱਟੀ ਉੱਤੇ ਆਏ ਇੱਕ ਫੌਜੀ ਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਅਵਤਾਰ ਸਿੰਘ 21 ਸਿੱਖ ਰੈਜੀਮੈਂਟ ਰਾਜਸਥਾਨ ਦੇ ਬਾਰਡਰ ‘ਤੇ ਤਾਇਨਾਤ ਸੀ। ਉਸ ਦੇ ਜੱਦੀ ਸਰਹੱਦੀ ਪਿੰਡ ਅਟਾਰੀ ਦੇ ਬਾਗੜੀਆਂ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅਵਤਾਰ ਸਿੰਘ 20 ਦਿਨ ਦੀ ਛੁੱਟੀ ਲੈ ਕੇ ਆਪਣੇ ਘਰ ਆਇਆ ਹੋਇਆ ਸੀ। ਮ੍ਰਿਤਕ ਫੌਜੀ ਅੰਮ੍ਰਿਤਸਰ ਦੇ ਪਿੰਡ ਭਕਨਾ ਵੱਲ ਐਕਟੀਵਾ ਉੱਤੇ ਸਵਾਰ ਹੋ ਕੇ ਜਾ ਰਿਹਾ ਸੀ ਤੇ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ।ਇਸ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਪ੍ਰਸ਼ਾਸਨ ਵੱਲੋਂ ਮ੍ਰਿਤਕ ਫੌਜੀ ਦਾ ਪੋਸਟਮਾਰਟਮ ਕਰਵਾ ਕੇ ਅੰਤਿਮ ਸਸਕਾਰ ਕਰਵਾਇਆ ਗਿਆ।
ਇਸ ਮੌਕੇ ਫੌਜ ਦੇ ਜਵਾਨਾਂ ਵੱਲੋਂ ਮ੍ਰਿਤਕ ਅਵਤਾਰ ਸਿੰਘ ਨੂੰ ਅੰਤਿਮ ਸਸਕਾਰ ਸਮੇਂ ਸ਼ਰਧਾਂਜਲੀ ਭੇਂਟ ਕਰ ਸਲਾਮੀ ਵੀ ਦਿੱਤੀ ਗਈ। ਮ੍ਰਿਤਕ ਜਵਾਨ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ 2 ਸਾਲ ਦਾ ਬੱਚਾ ਤੇ ਪਤਨੀ ਛੱਡ ਗਿਆ ਹੈ।

Leave a Reply

Your email address will not be published. Required fields are marked *