AGTF ਨੇ ਗੈਂਟਸਟਰ ਸੁਨੀਲ ਭੰਡਾਰੀ ਸਮੇਤ 5 ਨੂੰ ਕੀਤਾ ਗ੍ਰਿਫਤਾਰ ; 5 ਪਿਸਤੌਲ ਤੇ 40 ਕਾਰਤੂਸ ਬਰਾਮਦ

ਚੰਡੀਗੜ੍ਹ ਪੰਜਾਬ

AGTF ਨੇ ਗੈਂਟਸਟਰ ਸੁਨੀਲ ਭੰਡਾਰੀ ਸਮੇਤ 5 ਨੂੰ ਕੀਤਾ ਗ੍ਰਿਫਤਾਰ ; 5 ਪਿਸਤੌਲ ਤੇ 40 ਕਾਰਤੂਸ ਬਰਾਮਦ

ਲੁਧਿਆਣਾ ,14ਅਗਸਤ ,ਬੋਲੇ ਪੰਜਾਬ ਬਿਊਰੋ :

ਪੰਜਾਬ ਪੁਲਿਸ ਦੀ AGTF ਨੂੰ ਗੈਂਗਸਟਰਾਂ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਗੈਂਗਸਟਰ ਸੁਨੀਲ ਭੰਡਾਰੀ ਅਤੇ ਉਸਦੇ 5 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਸਦੇ ਨਾਲ ਹੀ 5 ਪਿਸਤੌਲ ਅਤੇ 40 ਕਾਰਤੂਸ ਵੀ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਆਪਣੀ ਪੋਸਟ ‘ਚ ਉਨ੍ਹਾਂ ਲਿਖਿਆ ਹੈ ਕਿ, “ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ ਦੇ ਖਾਤਮੇ ਲਈ ਪੰਜਾਬ ਪੁਲਿਸ ਵੱਲੋਂ ਅਣਥੱਕ ਮਿਹਨਤ ਕੀਤੀ ਜਾ ਰਹੀ ਹੈ ਇਸੇ ਦੇ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਮਾਸਟਰ ਮਾਇੰਡ ਸੁਨੀਲ ਭੰਡਾਰੀ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ

ਫਿਰੋਜ਼ਪੁਰ ਵਿੱਚ ਹੋਏ ਤਿੰਨ ਕਤਲਾਂ ਸਮੇਤ ਕਈ ਮਾਮਲਿਆਂ ਦੇ ਵਿੱਚ ਇਹ ਪੁਲਿਸ ਨੂੰ ਲੁੜੀਂਦੇ ਸਨ ਫੜਿਆ ਗਿਆ ਗੈਂਗਸਟਰ ਸੁਨੀਲ ਭੰਡਾਰੀ 31 ਜੁਲਾਈ 2014 ਨੂੰ ਹੋਏ ਕਤਲ ਦਾ ਮਾਸਟਰ ਮਾਇੰਡ ਸੀ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਰਾਜਪੁਰਾ ਦੇ ਨੇੜਿਓਂ ਇਸ ਗਿਰੋਹ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਫੜੇ ਗਏ ਅਪਰਾਧੀਆਂ ਕੋਲੋਂ ਪੰਜ ਪਿਸਤੌਲ ਅਤੇ 40 ਜਿੰਦਾ ਕਾਰਤੂਸ ਬਰਾਮਦ ਹੋਏ ਹਨ।”

Leave a Reply

Your email address will not be published. Required fields are marked *