ਗਾਂ ਨੂੰ ਬਚਾਉਂਦਿਆਂ ਗੈਸ ਨਾਲ ਭਰਿਆ ਟੈਂਕਰ ਪਲਟਿਆ

ਚੰਡੀਗੜ੍ਹ ਪੰਜਾਬ

ਗਾਂ ਨੂੰ ਬਚਾਉਂਦਿਆਂ ਗੈਸ ਨਾਲ ਭਰਿਆ ਟੈਂਕਰ ਪਲਟਿਆ


ਪਠਾਨਕੋਟ, 15 ਅਗਸਤ,ਬੋਲੇ ਪੰਜਾਬ ਬਿਊਰੋ :


ਪਠਾਨਕੋਟ ਦੇ ਹਲਕਾ ਭੋਆ ‘ਚ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸਥਿਤ ਸ੍ਰੀ ਬਾਰਠ ਸਾਹਿਬ ਗੁਰਦੁਆਰੇ ਨੇੜੇ ਇਕ ਗੈਸ ਨਾਲ ਭਰਿਆ ਟੈਂਕਰ ਅਚਾਨਕ ਸੜਕ ਦੇ ਵਿਚਕਾਰ ਪਲਟ ਗਿਆ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
ਘਟਨਾ ਦਾ ਪਤਾ ਲੱਗਦਿਆਂ ਹੀ ਸਥਾਨਕ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਟੈਂਕਰ ਚਾਲਕ ਦਾ ਕਹਿਣਾ ਹੈ ਕਿ ਉਹ ਗੈਸ ਨਾਲ ਭਰਿਆ ਟੈਂਕਰ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਇੱਕ ਗਾਂ ਅੱਗੇ ਆ ਗਈ ਅਤੇ ਗਾਂ ਨੂੰ ਬਚਾਉਂਦੇ ਹੋਏ ਉਹ ਟੈਂਕਰ ‘ਤੇ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਹਾਦਸੇ ਦਾ ਸ਼ਿਕਾਰ ਹੋ ਗਿਆ। ਉਸ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

Leave a Reply

Your email address will not be published. Required fields are marked *