ਤਿੰਨ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਚਲਦਿਆਂ ਕਿਸਾਨਾਂ ਵੱਲੋਂ ਅੱਜ ਕੱਢਿਆ ਜਾ ਰਿਹਾ ਹੈ ਟਰੈਕਟਰ ਮਾਰਚ
ਅੰਮ੍ਰਿਤਸਰ, 15ਅਗਸਤ,ਬੋਲੇ ਪੰਜਾਬ ਬਿਊਰੋ :
ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਵਿਚਕਾਰ ਅੱਜ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦਾ ਟਰੈਕਟਰ ਮਾਰਚ ਅਟਾਰੀ ਬਾਰਡਰ ਤੋਂ ਸ਼ੁਰੂ ਹੋਇਆ ਹੈ। ਹਰ ਜੱਥੇਬੰਦੀ 500 ਦੇ ਕਰੀਬ ਟਰੈਕਟਰ ਆਪਣੇ ਨਾਲ ਲੈ ਕੇ ਜਾ ਰਹੀ ਹੈ। ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹੁਣ ਐਮਐਸਪੀ ਨੂੰ ਕਾਨੂੰਨੀ ਬਣਾਉਣ ਲਈ ਮੁੜ ਤੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਜਿਸ ਲਈ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਲਈ ਪੁਲਿਸ ਵੱਲੋਂ ਪਹਿਲਾਂ ਹੀ ਰੂਟ ਪਲਾਨ ਤਿਆਰ ਕਰਕੇ ਸਾਂਝਾ ਕੀਤਾ ਜਾ ਚੁੱਕਾ ਹੈ। ਇਹ ਮਾਰਚ ਅੰਮ੍ਰਿਤਸਰ ਜ਼ਿਲ੍ਹੇ ਦੇ ਵਾਘਾ ਬਾਰਡਰ ਤੋਂ ਸ਼ੁਰੂ ਹੋ ਕੇ ਗੋਲਡਨ ਗੇਟ ਤੱਕ ਜਾਵੇਗਾ। ਮਾਰਚ ਵਿੱਚ ਹਿੱਸਾ ਲੈਣ ਵਾਲੇ ਟਰੈਕਟਰਾਂ ਨੂੰ ਵੀ ਸੋਧਿਆ ਗਿਆ ਹੈ। ਮਾਰਚ ਤੋਂ ਬਾਅਦ ਗੋਲਡਨ ਗੇਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਤਿੰਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।