ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ ‘ਚ ਭਲਕੇ ਰਹੇਗੀ ਛੁੱਟੀ
ਚੰਡੀਗੜ੍ਹ, 15 ਅਗਸਤ, ਬੋਲੇ ਪੰਜਾਬ ਬਿਊਰੋ :
ਜਲੰਧਰ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦੇ ਐਲਾਨ ਤੋਂ ਬਾਅਦ ਹੁਣ ਹੋਰਨਾਂ ਸਕੂਲਾਂ ਵਿੱਚ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਦੇਸ਼ ਅੱਜ 78ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ।ਇਸ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਭਲਕੇ ਯਾਨੀ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਿਨ੍ਹਾਂ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਵਿੱਚ ਜਲੰਧਰ, ਗੁਰਦਾਸਪੁਰ, ਮੋਗਾ, ਨਵਾਂਸ਼ਹਿਰ, ਅੰਮ੍ਰਿਤਸਰ, ਮਾਨਸਾ, ਬਠਿੰਡਾ ਤੇ ਮੋਹਾਲੀ ਸ਼ਾਮਲ ਹਨ। ਇਸ ਤੋਂ ਇਲਾਵਾ ਪਟਿਆਲਾ, ਤਰਨਤਾਰਨ ਅਤੇ ਪਠਾਨਕੋਟ ਦੇ ਉਨ੍ਹਾਂ ਸਕੂਲਾਂ ਵਿੱਚ ਹੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿੱਥੇ ਸਕੂਲਾਂ ਦੇ ਵਿਦਿਆਰਥੀਆਂ ਨੇ ਅਜ਼ਾਦੀ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਸੀ.ਐਮ. ਮਾਨ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਜਲੰਧਰ ਦੇ ਸਕੂਲਾਂ ਵਿੱਚ 16 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸਕੂਲੀ ਬੱਚੇ ਕਈ ਦਿਨਾਂ ਤੋਂ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਦੀ ਤਿਆਰੀ ਕਰ ਰਹੇ ਹਨ। ਜਿਸ ਕਾਰਨ ਕੱਲ੍ਹ ਸਾਰੇ ਸਕੂਲ ਬੰਦ ਰਹਿਣਗੇ। ਇਸ ਤੋਂ ਬਾਅਦ ਬਾਕੀ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।