ਰਾਜਪਾਲ ਦਾ ਅਹੁਦਾ ਖਤਮ ਕੀਤਾ ਜਾਣਾ ਚਾਹੀਦਾ ਹੈ : ਮਨੀਸ਼ ਸਿਸੋਦੀਆ
ਨਵੀਂ ਦਿੱਲੀ, 15 ਅਗਸਤ,ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁਧਵਾਰ ਨੂੰ ਕਿਹਾ ਕਿ ਰਾਜਪਾਲ ਦਾ ਅਹੁਦਾ ਖਤਮ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਸੰਸਥਾ ‘ਲੋਕਤੰਤਰ ’ਤੇ ਬੋਝ’ ਬਣ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰਾਜਪਾਲਾਂ ਦਾ ਕੰਮ ਸਿਰਫ ਗੈਰ-ਐਨ.ਡੀ.ਏ. (ਕੌਮੀ ਜਮਹੂਰੀ ਗਠਜੋੜ) ਪਾਰਟੀਆਂ ਵਲੋਂ ਚਲਾਈਆਂ ਜਾ ਰਹੀਆਂ ਸਰਕਾਰਾਂ ਦੇ ਕੰਮਕਾਜ ਨੂੰ ਰੋਕਣਾ ਰਹਿ ਗਿਆ ਹੈ।
ਆਬਕਾਰੀ ਨੀਤੀ ਮਾਮਲੇ ’ਚ ਜ਼ਮਾਨਤ ਮਿਲਣ ਤੋਂ ਬਾਅਦ ਸ਼ੁਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆਏ ਸਿਸੋਦੀਆ ਨੇ ਇੱਥੇ ਪੀ.ਟੀ.ਆਈ. ਹੈੱਡਕੁਆਰਟਰ ’ਚ ਸੰਪਾਦਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਪ ਰਾਜਪਾਲ ਅਤੇ ਚੁਣੀ ਹੋਈ ਸਰਕਾਰ ਵਿਚਾਲੇ ਟਕਰਾਅ ਕਾਰਨ ਦਿੱਲੀ ਦੇ ਨੌਕਰਸ਼ਾਹ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਉਹ ਇਸ ਤੋਂ ਦੁਖੀ ਹਨ।