ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਾਲ ਕਿਲੇ ‘ਤੇ ਤਿਰੰਗਾ ਲਹਿਰਾਉਣਗੇ
ਨਵੀਂ ਦਿੱਲੀ, 15 ਅਗਸਤ, ਬੋਲੇ ਪੰਜਾਬ ਬਿਊਰੋ :
ਭਾਰਤ ਅੱਜ ਆਪਣਾ 78ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਗਾਤਾਰ 11ਵੀਂ ਵਾਰ ਲਾਲ ਕਿਲੇ ‘ਤੇ ਤਿਰੰਗਾ ਲਹਿਰਾਉਣਗੇ। ਇਸ ਦੌਰਾਨ ਉਹ ਲਾਲ ਕਿਲ੍ਹੇ ਤੋਂ ਰਾਸ਼ਟਰ ਨੂੰ ਸੰਬੋਧਨ ਵੀ ਕਰਨਗੇ। ਇਸ ਸਾਲ ਸੁਤੰਤਰਤਾ ਦਿਵਸ ਦੀ ਥੀਮ ਵਿਕਸਤ ਭਾਰਤ @2047 ਹੈ। ਸੁਤੰਤਰਤਾ ਦਿਵਸ ਦੇ ਜਸ਼ਨਾਂ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਰਾਜਧਾਨੀ ਦਿੱਲੀ ਸਮੇਤ ਪੂਰੇ ਦੇਸ਼ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਲਾਲ ਕਿਲੇ ‘ਤੇ ਪਹੁੰਚਣ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕਰਨਗੇ। ਇਸ ਵਾਰ 18 ਹਜ਼ਾਰ ਮਹਿਮਾਨ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ। ਇਨ੍ਹਾਂ ਵਿੱਚ 150-150 ਲਖਪਤੀ ਅਤੇ ਡਰੋਨ ਦੀਦੀ, ਆਸ਼ਾ ਵਰਕਰਾਂ ਅਤੇ ਏਐਨਐਸ ਦੇ ਨਾਲ-ਨਾਲ ਗ੍ਰਾਮ ਪੰਚਾਇਤਾਂ ਦੀਆਂ 300 ਚੁਣੀਆਂ ਹੋਈਆਂ ਮਹਿਲਾ ਨੁਮਾਇੰਦਿਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਦੀ ਟੁਕੜੀ ਵੀ ਸ਼ਾਮਲ ਹੋਵੇਗੀ।