ਚੋਣ ਕਮਿਸ਼ਨ ਵੱਲੋਂ ਹਰਿਆਣਾ ਤੇ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ
ਨਵੀਂ ਦਿੱਲੀ, 16 ਅਗਸਤ,ਬੋਲੇ ਪੰਜਾਬ ਬਿਊਰੋ :
ਚੋਣ ਕਮਿਸ਼ਨ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਜੰਮੂ-ਕਸ਼ਮੀਰ, ਤੇ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਐਲਾਨ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ 3 ਗੇੜਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਜੰਮੂ ਕਸ਼ਮੀਰ ਵਿੱਚ 18 ਸਤੰਬਰ, 25 ਸਤੰਬਰ ਤੇ 1 ਅਕਤੂਬਰ ਨੂੰ ਚੋਣਾਂ ਪੈਣਗੀਆਂ। ਉੱਥੇ ਹੀ ਹਰਿਆਣਾਂ ਵਿੱਚ 1 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ।
ਜੰਮੂ- ਕਸ਼ਮੀਰ ਵਿੱਚ ਹੁਣ ਵਿਧਾਨ ਸਭਾ ਸੀਟਾਂ ਦੀ ਗਿਣਤੀ ਵੱਧ ਕੇ 90 ਹੋ ਗਈ ਹੈ। ਜੰਮੂ ਵਿੱਚ ਹੁਣ 43 ਤੇ ਕਸ਼ਮੀਰ ਵਿੱਚ 47 ਸੀਟਾਂ ਹੋਣਗੀਆਂ। Pok ਦੇ ਲਈ 24 ਸੀਟਾਂ ਹੀ ਰਿਜ਼ਰਵ ਹਨ। ਇੱਥੇ ਚੋਣਾਂ ਨਹੀਂ ਕਰਵਾਈਆਂ ਜਾ ਸਕਦੀਆਂ, ਜਦਕਿ ਲੱਦਾਖ ਵਿੱਚ ਵਿਧਾਨ ਸਭਾ ਨਹੀਂ ਹੈ। ਇਸ ਤਰ੍ਹਾਂ ਕੁੱਲ 114 ਸੀਟਾਂ ਹਨ, ਜਿਨ੍ਹਾਂ ਵਿੱਚੋਂ 90 ਸੀਟਾਂ ‘ਤੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸ ਚੋਣ ਕਮਿਸ਼ਨ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਅਸੀਂ ਜਿਨ੍ਹਾਂ ਸਿਆਸੀ ਪਾਰਟੀਆਂ ਨਾਲ ਗੱਲ ਕੀਤੀ ਹੈ, ਉਨ੍ਹਾਂ ਸਾਰੀਆਂ ਦਾ ਵਿਚਾਰ ਸੀ ਕਿ ਚੋਣਾਂ ਜਲਦੀ ਤੋਂ ਜਲਦੀ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।