ਟਾਂਡਾ : ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ, ਦਹਿਸ਼ਤ ਦਾ ਮਾਹੌਲ

ਚੰਡੀਗੜ੍ਹ ਪੰਜਾਬ

ਟਾਂਡਾ : ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ, ਦਹਿਸ਼ਤ ਦਾ ਮਾਹੌਲ


ਟਾਂਡਾ, 16 ਅਗਸਤ, ਬੋਲੇ ਪੰਜਾਬ ਬਿਊਰੋ :


ਜਦੋਂ ਪੂਰਾ ਦੇਸ਼ 15 ਅਗਸਤ ਨੂੰ ਆਜ਼ਾਦੀ ਦਿਵਸ ਮਨਾ ਰਿਹਾ ਸੀ ਤਾਂ ਗੋਲੀਬਾਰੀ ਨੇ ਸਨਸਨੀ ਮਚਾ ਦਿੱਤੀ ਹੈ। ਦਰਅਸਲ, ਦੇਰ ਰਾਤ ਟਾਂਡਾ ਦੇ ਪਿੰਡ ਕੁਰਾਲਾ ਕਲਾਂ ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। 
ਜਾਣਕਾਰੀ ਅਨੁਸਾਰ ਪਿੰਡ ਵਾਸੀ ਬਲਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਦੇ ਘਰ ਦੇ ਸਾਹਮਣੇ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜੋ ਉਨ੍ਹਾਂ ਦੇ ਗੇਟ ‘ਤੇ ਲੱਗ ਗਈਆਂ। ਦੱਸਿਆ ਜਾ ਰਿਹਾ ਹੈ ਕਿ 15 ਤੋਂ 16 ਗੋਲੀਆਂ ਚਲਾਈਆਂ ਗਈਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।