ਵਿਸ਼ੇਸ਼ ਜਾਂਚ ਟੀਮ ਵੱਲੋਂ ਡੀਐਸਪੀ ਗ੍ਰਿਫਤਾਰ

ਚੰਡੀਗੜ੍ਹ ਪੰਜਾਬ

ਵਿਸ਼ੇਸ਼ ਜਾਂਚ ਟੀਮ ਵੱਲੋਂ ਡੀਐਸਪੀ ਗ੍ਰਿਫਤਾਰ


ਚੰਡੀਗੜ੍ਹ, 16 ਅਗਸਤ, ਬੋਲੇ ਪੰਜਾਬ ਬਿਊਰੋ :


ਹਰਿਆਣਾ ਪੁਲਿਸ ਦੇ ਡੀਐਸਪੀ ਪ੍ਰਦੀਪ ਕੁਮਾਰ ਨੂੰ ਹਿਸਾਰ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਗ੍ਰਿਫ਼ਤਾਰ ਕੀਤਾ ਹੈ। ਹਿਸਾਰ ਦੇ ਮਿਰਜ਼ਾਪੁਰ ਚੌਕ ਨੇੜੇ ਵਿਕਾਸ ਮਾਰਗ ਵੈਲਫੇਅਰ ਸੁਸਾਇਟੀ ਦੇ 2 ਪਲਾਟਾਂ ‘ਤੇ ਕਬਜ਼ਾ ਕਰਨ ਦੇ ਮਾਮਲੇ ‘ਚ ਡੀ.ਐੱਸ.ਪੀ. ‘ਤੇ ਕੇਸ ਚੱਲ ਰਿਹਾ ਹੈ।
ਇਸ ਵਿੱਚ ਡੀਐਸਪੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ। ਜਿਸ ਤੋਂ ਬਾਅਦ ਡੀਐਸਪੀ ਪ੍ਰਦੀਪ ਕੁਮਾਰ ਆਤਮ ਸਮਰਪਣ ਕਰਨ ਲਈ ਪੰਚਕੂਲਾ ਅਦਾਲਤ ਪੁੱਜੇ। ਜਿਸ ਤੋਂ ਬਾਅਦ ਐਸਆਈਟੀ ਨੇ ਡੀਐਸਪੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਡੀਐਸਪੀ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲੀਸ ਇਸ ਮਾਮਲੇ ਵਿੱਚ ਡੀਐਸਪੀ ਦੇ 3 ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।