ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਨਸ਼ਾ ਤਸਕਰ ਨੂੰ ਡਿਬਰੂਗੜ੍ਹ ਜੇਲ੍ਹ ‘ਚ ਸ਼ਿਫਟ ਕਰਨ ‘ਤੇ ਸਰਕਾਰ ਨੂੰ ਘੇਰਿਆ
ਲੁਧਿਆਣਾ, 14 ਅਗਸਤ ,ਬੋਲੇ ਪੰਜਾਬ ਬਿਊਰੋ:
ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਗਰਮ ਖਿਆਲੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦੀ ਤਿਆਰੀ ‘ਚ ਹਨ।ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਬੀਤੇ ਕੱਲ ਇਥੋਂ ਦੇ ਜਲੰਧਰ ਬਾਈਪਾਸ ’ਤੇ ਸਥਿਤ ਇੱਕ ਪੈਲੇਸ ’ਚ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਯੋਜਨਾ ਤਹਿਤ ਇੱਕ ਨਸ਼ਾ ਤਸਕਰ ਨੂੰ ਡਿਬਰੂਗੜ੍ਹ ਜੇਲ੍ਹ ‘ਚ ਸ਼ਿਫਟ ਕਰ ਦਿੱਤਾ ਹੈ।ਉਨ੍ਹਾਂ ਚਿਤਾਵਨੀ ਭਰੇ ਲਹਿਜੇ ‘ਚ ਕਿਹਾ ਕਿ ਜੇ ਜੇਲ੍ਹ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਲੜਨਗੇ ਅਤੇ ਇਸ ਸੰਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਲਈ ਆਪਣੀ ਵੋਟ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਸਿੱਖ ਆਪਣੀ ਵੋਟ ਪਾਉਣ।