ਮੁੱਖ ਮੰਤਰੀ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਸ ਚੱਲੇਗਾ, ਰਾਜਪਾਲ ਨੇ ਦਿੱਤੀ ਇਜਾਜ਼ਤ

ਚੰਡੀਗੜ੍ਹ ਨੈਸ਼ਨਲ ਪੰਜਾਬ

ਮੁੱਖ ਮੰਤਰੀ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਸ ਚੱਲੇਗਾ, ਰਾਜਪਾਲ ਨੇ ਦਿੱਤੀ ਇਜਾਜ਼ਤ


ਬੈਂਗਲੁਰੂ, 17 ਅਗਸਤ,ਬੋਲੇ ਪੰਜਾਬ ਬਿਊਰੋ :


ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਖ਼ਿਲਾਫ਼ ਜ਼ਮੀਨ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਸ ਚੱਲੇਗਾ। ਰਾਜਪਾਲ ਥਾਵਰਚੰਦ ਗਹਿਲੋਤ ਨੇ ਸ਼ਨੀਵਾਰ (17 ਅਗਸਤ) ਨੂੰ ਇਸਦੀ ਅਧਿਕਾਰਤ ਇਜਾਜ਼ਤ ਦੇ ਦਿੱਤੀ ਹੈ। ਸਿੱਧਰਮਈਆ ‘ਤੇ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ (ਮੁਡਾ) ਦੀ ਜ਼ਮੀਨ ਦੇ ਮੁਆਵਜ਼ੇ ਲਈ ਜਾਅਲੀ ਦਸਤਾਵੇਜ਼ ਬਣਾਉਣ ਦਾ ਦੋਸ਼ ਹੈ।
26 ਜੁਲਾਈ ਨੂੰ ਰਾਜਪਾਲ ਨੇ ਇੱਕ ਨੋਟਿਸ ਜਾਰੀ ਕਰਕੇ ਮੁੱਖ ਮੰਤਰੀ ਤੋਂ 7 ਦਿਨਾਂ ਵਿੱਚ ਜਵਾਬ ਮੰਗਿਆ ਸੀ। 1 ਅਗਸਤ ਨੂੰ, ਕਰਨਾਟਕ ਸਰਕਾਰ ਨੇ ਰਾਜਪਾਲ ਨੂੰ ਨੋਟਿਸ ਵਾਪਸ ਲੈਣ ਦੀ ਸਲਾਹ ਦਿੱਤੀ ਅਤੇ ਉਨ੍ਹਾਂ ‘ਤੇ ਸੰਵਿਧਾਨਕ ਸ਼ਕਤੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਸੀ।
MUDA ਘੁਟਾਲੇ ‘ਚ ਮੁੱਖ ਮੰਤਰੀ ਸਿੱਧਰਮਈਆ, ਉਨ੍ਹਾਂ ਦੀ ਪਤਨੀ, ਸਾਲੇ ਅਤੇ ਕੁਝ ਅਧਿਕਾਰੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਕਾਰਕੁਨ ਟੀ.ਜੇ. ਅਬਰਾਹਿਮ, ਪ੍ਰਦੀਪ ਅਤੇ ਸਨੇਹਾਮੋਈ ਕ੍ਰਿਸ਼ਨਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ MUDA ਅਧਿਕਾਰੀਆਂ ਨਾਲ ਮਿਲ ਕੇ, ਧੋਖੇ ਨਾਲ ਮਹਿੰਗੀਆਂ ਸਾਈਟਾਂ ਹਾਸਲ ਕਰਨ ਲਈ ਜਾਅਲੀ ਦਸਤਾਵੇਜ਼ ਤਿਆਰ ਕੀਤੇ।

Leave a Reply

Your email address will not be published. Required fields are marked *