ਸ਼ੰਭੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ

ਚੰਡੀਗੜ੍ਹ ਪੰਜਾਬ

ਸ਼ੰਭੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ


ਸ਼ੰਭੂ, 17 ਅਗਸਤ,ਬੋਲੇ ਪੰਜਾਬ ਬਿਊਰੋ ;


ਸ਼ੰਭੂ ਬਾਰਡਰ ’ਤੇ ਕੇਂਦਰ ਸਰਕਾਰ ਦੀਆਂ ਕਿਸਾਨਾਂ ਪ੍ਰਤੀ ਨੀਤੀਆਂ ਦੇ ਵਿਰੋਧ ਵਿਚ ਚੱਲ ਰਹੇ ਧਰਨੇ ’ਚ ਪਿੰਡ ਕੋਟ ਸਦਰ ਖ਼ਾਂ ਤੋਂ ਗਏ ਕਿਸਾਨ ਜਰਨੈਲ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਕਿਸਾਨ ਜਰਨੈਲ ਸਿੰਘ ਦੀ ਦੇਹ ਪਿੰਡ ਪੁੱਜਣ ਉਪਰੰਤ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਅੰਤਮ ਸਸਕਾਰ ਕੀਤਾ ਗਿਆ।
ਅੰਤਮ ਸਸਕਾਰ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਲੋਕ ਪੁੱਜੇ। ਪਿੰਡ ਤੇ ਇਲਾਕਾ ਨਿਵਾਸੀਆਂ ਨੇ ਘਰ ਪੁੱਜ ਕੇ ਜਰਨੈਲ ਸਿੰਘ ਦੇ ਬੇਟੇ ਹੀਰਾ ਸਿੰਘ ਸਿੱਧੂ, ਭਤੀਜੇ ਗੁਰਲਵਲੀਨ ਸਿੰਘ ਸਿੱਧੂ ਖੇਤੀਬਾੜੀ ਅਫ਼ਸਰ ਤੇ ਪ੍ਰਵਾਰਕ ਮੈਂਬਰਾਂ ਨਾਲ ਦੁੱਖ ਜਤਾਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।