ਮਾਨਸਾ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ:

ਚੰਡੀਗੜ੍ਹ ਪੰਜਾਬ

ਪਰਿਵਾਰ ‘ਚ ਇਕਲੌਤਾ ਪੁੱਤਰ ਸੀ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤਾ ਵਾਰਦਾਤ

ਮਾਨਸਾ 18 ਅਗਸਤ ,ਬੋਲੇ ਪੰਜਾਬ ਬਿਊਰੋ :


ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿੱਚ ਅੱਜ ਸਵੇਰੇ ਆਪਸੀ ਰੰਜਿਸ਼ ਕਾਰਨ ਪਿੰਡ ਦੇ 26 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ 26 ਸਾਲਾ ਕੁਲਵਿੰਦਰ ਸਿੰਘ ਸਵੇਰੇ ਆਪਣੇ ਪਿੰਡ ਦੇ ਬੱਸ ਸਟੈਂਡ ‘ਤੇ ਖੜ੍ਹਾ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸੇ ਪਿੰਡ ਦੇ ਹੀ ਇਕ ਨੌਜਵਾਨ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।