ਸ਼੍ਰੋਮਣੀ ਕਮੇਟੀ ਨੇ ਰੇਲਵੇ ‘ਚ ਸਿੱਖ ਟਿਕਟ ਚੈਕਰ ਸ. ਜਸਬੀਰ ਸਿੰਘ ‘ਤੇ ਯਾਤਰੀਆਂ ਵੱਲੋਂ ਹਮਲਾ ਕਰਨ ਦੀ ਕੀਤੀ ਨਿੰਦਾ

ਚੰਡੀਗੜ੍ਹ ਪੰਜਾਬ

ਸ਼੍ਰੋਮਣੀ ਕਮੇਟੀ ਨੇ ਰੇਲਵੇ ‘ਚ ਸਿੱਖ ਟਿਕਟ ਚੈਕਰ ਸ. ਜਸਬੀਰ ਸਿੰਘ ‘ਤੇ ਯਾਤਰੀਆਂ ਵੱਲੋਂ ਹਮਲਾ ਕਰਨ ਦੀ ਕੀਤੀ ਨਿੰਦਾ

ਅੰਮ੍ਰਿਤਸਰ 18 ਅਗਸਤ,ਬੋਲੇ ਪੰਜਾਬ ਬਿਊਰੋ ;

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਮੁੰਬਈ ‘ਚ ਰੇਲ ਸੇਵਾ ਅੰਦਰ ਆਪਣੀ ਡਿਊਟੀ ਨਿਭਾ ਰਹੇ ਸਿੱਖ ਟਿਕਟ ਚੈਕਰ ਸ. ਜਸਬੀਰ ਸਿੰਘ ਉੱਤੇ ਤਿੰਨ ਯਾਤਰੀਆਂ ਵੱਲੋਂ ਹਮਲਾ ਕਰਨ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾ ਦੀ ਸਾਹਮਣੇ ਆਈ ਵੀਡੀਓ ਬੇਹੱਦ ਦੁਖਦਾਈ ਹੈ, ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਕੁਝ ਯਾਤਰੀਆਂ ਨੇ ਸ. ਜਸਬੀਰ ਸਿੰਘ ਨਾਲ ਡਿਊਟੀ ਸਮੇਂ ਕੁੱਟਮਾਰ ਕੀਤੀ ਜੋ ਅਤਿ ਨਿੰਦਣਯੋਗ ਹੈ। ਉਨ੍ਹਾਂ ਮੁੰਬਈ ਦੀ ਰੇਲਵੇ ਪੁਲਿਸ ਨੂੰ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਵੀ ਆਖਿਆ। ਉਨ੍ਹਾ ਕਿਹਾ ਕਿ ਇਸ ਘਟਨਾ ਦੀ ਜਾਣਕਾਰੀ ਮੁੰਬਈ ਦੀ ਲੋਕਲ ਸੰਗਤ ਪਾਸੋਂ ਪ੍ਰਾਪਤ ਕੀਤੀ ਗਈ ਹੈ, ਜਿਸ ਅਨੁਸਾਰ ਰੇਲ ਵਿੱਚ ਯਾਤਰੀ ਬਿਨਾਂ ਟਿਕਟ ਦੇ ਸਫ਼ਰ ਕਰ ਰਹੇ ਸਨ। ਜਦ ਸ. ਜਸਬੀਰ ਸਿੰਘ ਨੇ ਆਪਣੀ ਡਿਊਟੀ ਨਿਭਾਉਂਦਿਆਂ ਉਨ੍ਹਾਂ ਨੂੰ ਜੁਰਮਾਨਾ ਭਰਨ ਲਈ ਕਿਹਾ ਤਾਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਵੇਂ ਦੋਸ਼ੀਆਂ ਨੂੰ ਮੌਕੇ ਉੱਤੇ ਰੇਲਵੇ ਪੁਲਿਸ ਨੇ ਕਾਬੂ ਕਰ ਲਿਆ ਹੈ, ਪਰ ਮਹਾਰਾਸ਼ਟਰ ਸਰਕਾਰ ਤੇ ਰੇਲ ਮੰਤਰਾਲਾ ਇਹ ਯਕੀਨੀ ਬਣਾਵੇ ਕਿ ਦੋਸ਼ੀਆਂ ਨੂੰ ਸਖ਼ਤ ਸਜਾ ਦਵਾਈ ਜਾਵੇ। ਉਨ੍ਹਾ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਸਿੱਖ ਅਧਿਕਾਰੀ ਨਾਲ ਅਜਿਹੀ ਘਟਨਾ ਨਾ ਵਾਪਰੇ ਇਹ ਵੀ ਯਕੀਨੀ ਬਣਾਉਣਾ ਸਰਕਾਰ ਦੀ ਜਿੰਮੇਵਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।