ਕਲਕੱਤਾ : ਡਾਕਟਰ ਨਾਲ ਹੋਏ ਜਬਰ-ਜਨਾਹ ਅਤੇ ਬੰਗਾਲ ਸਰਕਾਰ ਦੇ ਖਿਲਾਫ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ ਪੰਜਾਬ

ਕਲਕੱਤਾ : ਡਾਕਟਰ ਨਾਲ ਹੋਏ ਜਬਰ-ਜਨਾਹ ਅਤੇ ਬੰਗਾਲ ਸਰਕਾਰ ਦੇ ਖਿਲਾਫ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ

ਬਠਿੰਡਾ 18 ਅਗਸਤ ,ਬੋਲੇ ਪੰਜਾਬ ਬਿਊਰੋ:

ਕਲਕੱਤਾ ਵਿਖੇ ਆਰ.ਜੀ.ਕਾਰ ਮੈਡੀਕਲ ਕਾਲਜ ਦੀ ਪੋਸਟ ਗ੍ਰੈਜੂਏਟ ਮਹਿਲਾ ਸਿੱਖਿਆਰਥੀ ਡਾਕਟਰ ਦੇ ਬੇਰਹਿਮੀ ਨਾਲ ਹੋਏ ਜਬਰ-ਜਨਾਹ ਤੋਂ ਬਾਅਦ ਉਸਦੀ ਹੱਤਿਆ ਕੀਤੇ ਜਾਣ ਦੇ ਰੋਸ ਵਜੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੇ ਸੱਦੇ ’ਤੇ ਅੱਜ ਭਾਗੂ ਰੋਡ ਚੋਂਕ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਅਤੇ PWD ੲਿਲੈਕਟਰੀਕਲਜ ਆਊਟਸੋਰਸ ਮੁਲਾਜਮ ਯੂਨੀਅਨ ਵੱਲੋਂ ਕੇਂਦਰ ਸਰਕਾਰ ਅਤੇ ਪੱਛਮੀ ਬੰਗਾਲ ਸਰਕਾਰ ਦੀ ਅਰਥੀ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਘਿਨੌਣੀ ਘਟਨਾ ਦੀ ਨਿਖੇਧੀ ਕੀਤੀ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆ ਨੂੰ ਕਾਬੂ ਕਰਕੇ ਫਾਂਸੀ ਦੀ ਸਖਤ ਸਜਾ ਦੇਣ ਦੀ ਮੰਗ ਕੀਤੀ ਗਈ।
ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਤੇ PWD ਇਲੈਕਟਰੀਕਲਜ ਆਉਟਸੋਰਸ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਲਕੱਤੇ ਦੇ ਆਰ.ਜੀ.ਕਾਰ ਮੈਡੀਕਲ ਕਾਲਜ ਹਸਪਤਾਲ ਦੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਕਰਨ ਦੀ ਸਭ ਤੋਂ ਦੁੱਖਦਾਈ ਹਕੀਕਤ ਇਹ ਹੈ ਕਿ ਇਕ ਹਫਤਾ ਬੀਤ ਜਾਣ ਦੇ ਬਾਵਜੂਦ ਵੀ ਜਾਂਚ ਵਿਚ ਕੋਈ ਭਰੋਸੇਯੋਗ ਸਫਲਤਾ ਨਹੀਂ ਮਿਲੀ ਲੇਕਿਨ ਦੂਜੇ ਪਾਸੇ ਮਹਿਲਾ ਡਾਕਟਰ ਦੀ ਨਿਆਂ, ਸੁਰੱਖਿਆ ਅਤੇ ਸੁਰੱਖਿਆ ਲਈ ਡਾਕਟਰਾਂ ਸਮੇਤ ਵੱਖ ਵੱਖ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਵਿਚ ਰੋਸ਼ ਪਾਇਆ ਜਾ ਰਿਹਾ ਹੈ। ਜਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਔਰਤਾਂ ਦੀ ਹਰ ਅਦਾਰੇ ਵਿਚ ਸੁਰੱਖਿਆ ਯਕੀਨੀ ਬਣਾਈ ਜਾਵੇ, ਹਸਪਤਾਲਾਂ ਵਿੱਚ ਸੁਰੱਖਿਆ ਲਈ ਲੋੜੀਦੇ ਕਦਮ ਚੁੱਕੇ ਜਾਣ। ਕਲਕੱਤਾ ਵਿਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਕਲਕੱਤੇ ਦੇ ਹਸਪਤਾਲ ਵਿਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਕਰਨ ਅਤੇ ਹੱਤਿਆ ਕਰਨ ਵਾਲੀ ਇਹ ਘਟਨਾ ਰੂਹ ਕੰਬਣਾਉਣ ਵਾਲੀ ਹੈ, ਇਹ ਸਭ ਕੁਝ ਦੇਸ਼ ਦੇ ਮਾੜੇ ਸਿਸਟਮ ਦੇ ਨਤੀਜੇ ਹਨ ਜੋ ਸਾਡੀਆਂ ਧੀਆਂ,ਭੈਣਾਂ ਦੀਆਂ ਇੱਜ਼ਤਾਂ ਨਾਲ ਸ਼ਰੇਆਮ ਖਿਲਵਾੜ ਕੀਤਾ ਜਾ ਰਿਹਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ. 31) ਵੱਲੋਂ ਅੱਜ ਸਾਰੇ ਪੰਜਾਬ ਵਿਚ ਜ਼ਿਲਾ ਅਤੇ ਤਹਿਸੀਲ ਪੱਧਰ ’ਤੇ ਕੇਂਦਰ ਸਰਕਾਰ ਅਤੇ ਪੱਛਮੀ ਬੰਗਾਲ ਸਰਕਾਰ ਦੀ ਅਰਥੀ ਫੂਕ ਕੇ ਰੋਸ਼ ਪ੍ਰਗਟਾਉਦੇ ਹੋਏ ਪੂਰਜੋਰ ਮੰਗ ਕੀਤੀ ਕਿ ਉਕਤ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ ਦੋਸ਼ੀਆਂ ਨੂੰ ਫੜ ਕੇ ਜਲਦੀ ਫਾਂਸੀ ਦਿੱਤੀ ਜਾਵੇ ਪੀੜਿਤ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।

Leave a Reply

Your email address will not be published. Required fields are marked *