ਦਸੂਹਾ-ਹੁਸ਼ਿਆਰਪੁਰ ਰੋਡ ’ਤੇ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਚੰਡੀਗੜ੍ਹ ਪੰਜਾਬ

ਦਸੂਹਾ-ਹੁਸ਼ਿਆਰਪੁਰ ਰੋਡ ’ਤੇ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ


ਹੁਸ਼ਿਆਰਪੁਰ, 19 ਅਗਸਤ,ਬੋਲੇ ਪੰਜਾਬ ਬਿਊਰੋ :


ਦਸੂਹਾ-ਹੁਸ਼ਿਆਰਪੁਰ ਰੋਡ ’ਤੇ ਅੱਜ ਸਵੇਰੇ ਕਰੀਬ 6 ਵਜੇ ਸ਼ੂਗਰ ਮਿੱਲ ਰੰਧਾਵਾ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਲਿਆਰਾ (ਬੱਸੀ ਵਜੀਦ) ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਉਕਤ ਹਾਦਸਾ ਕਿਸੇ ਅਵਾਰਾ ਪਸ਼ੂ ਕਾਰਨ ਵਾਪਰਿਆ, ਜੋ ਮੋਟਰਸਾਈਕਲ ਦੇ ਸਾਹਮਣੇ ਆ ਗਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਰੋਡ ਸੇਫਟੀ ਫੋਰਸ ਦੀ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਉਸ ਨੂੰ ਹਸਪਤਾਲ ਪਹੁੰਚਾਇਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।