ਪੰਜਾਬ ‘ਚ ਅੱਜ ਰੱਖੜੀ ਦੇ ਤਿਉਹਾਰ ਮੌਕੇ ਲੇਟ ਖੁੱਲ੍ਹਣਗੇ ਸਰਕਾਰੀ ਦਫ਼ਤਰ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਅੱਜ ਰੱਖੜੀ ਦੇ ਤਿਉਹਾਰ ਮੌਕੇ ਲੇਟ ਖੁੱਲ੍ਹਣਗੇ ਸਰਕਾਰੀ ਦਫ਼ਤਰ


ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ ;


ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ 19 ਅਗਸਤ ਯਾਨੀ ਸੋਮਵਾਰ ਨੂੰ ਦੋ ਘੰਟੇ ਦੇਰੀ ਨਾਲ ਯਾਨੀ ਸਵੇਰੇ 11 ਵਜੇ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ 2024 ਦੇ ਗਜ਼ਟਿਡ ਛੁੱਟੀਆਂ ਦੇ ਕੈਲੰਡਰ ‘ਚ ਦਿੱਤੀ ਗਈ ਹੈ।
ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ‘ਚ ਵੀ ਬਦਲਾਅ ਕੀਤਾ ਹੈ। 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਗੇ ਤੇ 20 ਅਗਸਤ ਤੋਂ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।