ਕਾਰ ਨਹਿਰ ‘ਚ ਡਿੱਗਣ ਕਾਰਨ ਦੋ ਪਟਵਾਰੀਆਂ ਦੀ ਮੌਤ

ਚੰਡੀਗੜ੍ਹ ਪੰਜਾਬ

ਕਾਰ ਨਹਿਰ ‘ਚ ਡਿੱਗਣ ਕਾਰਨ ਦੋ ਪਟਵਾਰੀਆਂ ਦੀ ਮੌਤ


ਤਰਨਤਾਰਨ, 20 ਅਗਸਤ ,ਬੋਲੇ ਪੰਜਾਬ ਬਿਊਰੋ :


ਰੱਖੜੀ ਵਾਲੇ ਦਿਨ ਤਰਨਤਾਰਨ ‘ਚ ਦੋ ਪਟਵਾਰੀਆਂ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਖ਼ਬਰ ਹੈ।ਮਿਲੀ ਜਾਣਕਾਰੀ  ਅਨੁਸਾਰ ਬੀਤੀ ਰਾਤ ਤਰਨ ਤਾਰਨ ਅਧੀਨ ਆਉਂਦੇ ਕੱਚਾ-ਪੱਕਾ ਪਿੰਡ ਦੀਆਂ ਨਹਿਰਾਂ ‘ਤੇ ਹੋਏ ਸੜਕ ਹਾਦਸੇ ਦੌਰਾਨ ਇੱਕ ਹੌਂਡਾ ਸਿਟੀ ਕਾਰ ਨਹਿਰ ਵਿੱਚ ਡਿੱਗ ਗਈ ਅਤੇ ਕਾਰ ਵਿੱਚ ਸਵਾਰ ਦੋ ਪਟਵਾਰੀਆਂ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਰਣਜੋਤ ਸਿੰਘ ਵਾਸੀ ਨਾਰਲੀ ਅਤੇ ਹਰਜਿੰਦਰ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ। ਦੋਵੇਂ ਮੌਜੂਦਾ ਪਟਵਾਰੀ ਸਨ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਹਰੀਕੇ ਵਾਲੀ ਸਾਈਡ ਤੋਂ ਆ ਰਹੇ ਦੋਵਾਂ ਪਟਵਾਰੀਆਂ ਦੀ ਕਾਰ ਬੇਕਾਬੂ ਹੋ ਕੇ ਥਾਣਾ ਕੱਚਾ ਪੱਕਾ ਨਜਦੀਕ ਬਣੀ ਨਹਿਰ ਵਿੱਚ ਜਾ ਡਿੱਗੀ। ਗੱਡੀ ਨਹਿਰ ਵਿੱਚ ਹੀ ਡੁੱਬ ਗਈ ਅਤੇ ਗੱਡੀ ਵਿੱਚ ਬੈਠੇ ਦੋਵੇਂ ਪਟਵਾਰੀਆਂ ਦੀ ਮੌਤ ਹੋ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।