ਪਟਿਆਲ਼ਾ : ਜਨਮ ਦਿਨ ‘ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪਿਤਾ ਗੰਭੀਰ ਜਖਮੀ

ਚੰਡੀਗੜ੍ਹ ਪੰਜਾਬ

ਪਟਿਆਲ਼ਾ : ਜਨਮ ਦਿਨ ‘ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪਿਤਾ ਗੰਭੀਰ ਜਖਮੀ


ਪਟਿਆਲ਼ਾ, 20 ਅਗਸਤ,ਬੋਲੇ ਪੰਜਾਬ ਬਿਊਰੋ :


ਪਟਿਆਲਾ ਵਿੱਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਨੌਜਵਾਨ ਦਾ ਉਸ ਦੇ ਜਨਮ ਦਿਨ ‘ਤੇ ਕਤਲ ਕਰ ਦਿੱਤਾ ਗਿਆ ਸੀ। ਪਟਿਆਲਾ ਦੇ ਪਿੰਡ ਬਾਰਨ ਵਿੱਚ ਇੱਕ 24 ਸਾਲਾ ਨੌਜਵਾਨ ਦਾ ਉਸ ਦੇ ਜਨਮ ਦਿਨ ਵਾਲੇ ਦਿਨ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਵਿਕਰਮਜੀਤ ਸਿੰਘ ਵਜੋਂ ਹੋਈ ਹੈ। ਹਮਲੇ ਵਿੱਚ ਮ੍ਰਿਤਕ ਵਿਕਰਮਜੀਤ ਸਿੰਘ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਪਿਤਾ ਦਾ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਵਿਕਰਮਜੀਤ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ।
ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਰੰਜਿਸ਼ ਕਾਰਨ ਗੁਆਂਢ ‘ਚ ਰਹਿੰਦੇ ਪਰਿਵਾਰ ਦੇ ਮੈਂਬਰਾਂ ਨੇ ਸਾਥੀਆਂ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਮੁਲਜ਼ਮਾਂ ਦੀ ਗਿਣਤੀ 15 ਦੇ ਕਰੀਬ ਹੈ। ਥਾਣਾ ਅਨਾਜ ਮੰਡੀ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।