ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਛੁੱਟੀ ਦਾ ਐਲਾਨ
ਬਰਨਾਲਾ, 20 ਅਗਸਤ,ਬੋਲੇ ਪੰਜਾਬ ਬਿਊਰੋ ;
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਹੁਕਮਾਂ ਅਨੁਸਾਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਤਹਿਤ ਸਰਕਾਰੀ/ਅਰਧ-ਸਰਕਾਰੀ ਦਫ਼ਤਰਾਂ, ਸਰਕਾਰੀ/ਨਿੱਜੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਵਿਦਿਅਕ ਅਦਾਰੇ, ਨਿੱਜੀ ਦਫ਼ਤਰਾਂ, ਬੈਂਕਾਂ ਆਦਿ ਵਿੱਚ 20 ਅਗਸਤ, 2024 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਹੋਵੇਗੀ, ਜੋ ਕਿ ਵਿਦਿਅਕ ਸੰਸਥਾਵਾਂ/ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿੱਚ ਲਈਆਂ ਜਾ ਰਹੀਆਂ ਪ੍ਰੀਖਿਆਵਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ। ਇਸੇ ਤਰ੍ਹਾਂ ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ, ਸਕੂਲਾਂ, ਕਾਲਜਾਂ ਅਤੇ ਹੋਰ ਅਦਾਰਿਆਂ ਵਿੱਚ 20 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।