ਪੰਜਾਬ ਪੁਲਿਸ ਵੱਲੋਂ ਗੈਂਗਸਟਰ ਸਾਗਰ ਨਿਊਟਨ ਗ੍ਰਿਫਤਾਰ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਸਾਗਰ ਨਿਊਟਨ ਗ੍ਰਿਫਤਾਰ


ਲੁਧਿਆਣਾ, 20 ਅਗਸਤ,ਬੋਲੇ ਪੰਜਾਬ ਬਿਊਰੋ :


ਕਾਫੀ ਮੁਸ਼ੱਕਤ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਆਖਰ ਗੈਂਗਸਟਰ ਸਾਗਰ ਨਿਊਟਨ ਨੂੰ ਕਾਬੂ ਕੀਤਾ ਹੈ।ਪੰਜਾਬ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਉੱਤਰ ਪ੍ਰਦੇਸ਼ ‘ਚ ਹੈ। ਇਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਦੀ ਟੀਮ ਵੱਲੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸੂਤਰਾਂ ਅਨੁਸਾਰ ਪੁਲਿਸ ਵੱਲੋਂ ਨਿਊਟਨ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਫਿਲਹਾਲ ਕਿਸੇ ਨੇ ਵੀ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਜਾਣਕਾਰੀ ਮਿਲੀ ਹੈ ਕਿ ਪੁਲਿਸ ਸੋਮਵਾਰ ਦੇਰ ਸ਼ਾਮ ਨਿਊਟਨ ਨੂੰ ਲੁਧਿਆਣਾ ਲੈ ਗਈ। ਪੁਲਿਸ ਜਲਦ ਹੀ ਸਾਗਰ ਨਿਊਟਨ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਸਾਗਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਲੁਧਿਆਣਾ ਪੁਲਿਸ ਨੂੰ ਚੁਣੌਤੀ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਲਗਾਤਾਰ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਸਾਗਰ ਖਿਲਾਫ਼ ਦਰਜਨਾਂ ਅਪਰਾਧਿਕ ਮਾਮਲੇ ਦਰਜ ਹਨ।

Leave a Reply

Your email address will not be published. Required fields are marked *