ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਸੰਬੰਧੀ ਨਵੇਂ ਹੁਕਮ ਜਾਰੀ

ਚੰਡੀਗੜ੍ਹ ਪੰਜਾਬ

ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਸੰਬੰਧੀ ਨਵੇਂ ਹੁਕਮ ਜਾਰੀ


ਚੰਡੀਗੜ੍ਹ, 20 ਅਗਸਤ,ਬੋਲੇ ਪੰਜਾਬ ਬਿਊਰੋ ;


ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਆਮ ਤਬਾਦਲਿਆਂ ਅਤੇ ਤਾਇਨਾਤੀਆਂ ਦੇ ਸਮੇਂ ਵਿੱਚ ਵਾਧਾ ਕੀਤਾ ਹੈ। ਪੰਜਾਬ ਸਰਕਾਰ ਨੇ ਇੱਕ ਪੱਤਰ ਜਾਰੀ ਕਰਕੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਸਬੰਧੀ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ।
ਸਰਕਾਰ ਨੇ 15.07.2024 ਤੋਂ 15.08.2024 ਤੱਕ ਵਿਭਾਗਾਂ/ਦਫ਼ਤਰਾਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਦਾ ਸਮਾਂ ਰੱਖਿਆ ਸੀ। ਜਿਸ ਨੂੰ ਪ੍ਰਬੰਧਕੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ 31.08.2024 ਤੱਕ ਵਧਾ ਦਿੱਤਾ ਗਿਆ ਹੈ। ਇਸ ਕਾਰਨ 31.08.2024 ਤੋਂ ਬਾਅਦ ਤਬਾਦਲਿਆਂ/ਤਾਇਨਾਤੀਆਂ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਇਸ ਤੋਂ ਬਾਅਦ ਪ੍ਰਸੋਨਲ ਵਿਭਾਗ ਵੱਲੋਂ 23.04.2018 ਨੂੰ ਜਾਰੀ ਕੀਤੀ ਗਈ ਤਬਾਦਲਾ ਨੀਤੀ ਵਿੱਚ ਕੀਤੇ ਉਪਬੰਧਾਂ ਅਨੁਸਾਰ ਹੀ ਤਾਇਨਾਤੀਆਂ ਅਤੇ ਤਬਾਦਲੇ ਕੀਤੇ ਜਾਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।