ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼੍ਰੀ ਹਜ਼ੂਰ ਸਾਹਿਬ ਜਾਣਗੇ

ਚੰਡੀਗੜ੍ਹ ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼੍ਰੀ ਹਜ਼ੂਰ ਸਾਹਿਬ ਜਾਣਗੇ


ਚੰਡੀਗੜ੍ਹ, 20 ਅਗਸਤ,ਬੋਲੇ ਪੰਜਾਬ ਬਿਊਰੋ :


ਮੁੱਖ ਮੰਤਰੀ ਭਗਵੰਤ ਮਾਨ ਅੱਜ ਮੰਗਲਵਾਰ (20 ਅਗਸਤ) ਨੂੰ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਇਕ ਪ੍ਰੋਗਰਾਮ ਵਿਚ ਸ਼ਿਰਕਤ ਕਰਨਗੇ। ਇਹ ਜਾਣਕਾਰੀ ਜ਼ਿਲ੍ਹਾ ਅਧਿਕਾਰੀ ਨੇ ਦਿੱਤੀ।
 ਅਧਿਕਾਰੀ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਮੁੱਖ ਮੰਤਰੀ ਮਾਨ ਚੰਡੀਗੜ੍ਹ ਤੋਂ ਫਲਾਈਟ ਲੈ ਕੇ ਦੁਪਹਿਰ 2 ਵਜੇ ਨਾਂਦੇੜ ਪਹੁੰਚਣਗੇ। ਉਹ ਸ਼ਾਮ 5 ਵਜੇ ਤੱਕ ਗੁਰਦੁਆਰਾ ਸਾਹਿਬ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।ਇਸ ਤੋਂ ਬਾਅਦ ਵਿੱਚ ਉਹ ਮੁੰਬਈ ਲਈ ਰਵਾਨਾ ਹੋਣਗੇ।  ਨਾਂਦੇੜ ਵਿੱਚ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।