ਰਾਜਪਾਲ ਦੀ ਮਨਜੂਰੀ ਦੀ ਉਡੀਕ
ਚੰਡੀਗੜ੍ਹ 20 ਅਗਸਤ,ਬੋਲੇ ਪੰਜਾਬ ਬਿਊਰੋ :
ਪੰਜਾਬ ਕੈਬਨਿਟ ਵੱਲੋਂ ਸਾਬਕਾ ਕਾਂਗਰਸੀ ਮੰਤਰੀ ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਤੇ ਸੁੰਦਰ ਸ਼ਾਮ ਅਰੋੜਾ ਦੇ ਖਿਲਾਫ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।ਇਹਨਾਂ ਚਾਰ ਸਾਬਕਾ ਮੰਤਰੀਆਂ ਦੇ ਖਿਲਾਫ ਵਿਜੀਲੈਂਸ ਦੀ ਜਾਂਚ ਪੂਰੀ ਹੋ ਚੁੱਕੀ ਹੈ, ਜਿਸ ਦੇ ਚਲਦਿਆਂ ਹੁਣ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਤਿਆਰੀ ਹੈ। ਜ਼ਿਕਰਯੋਗ ਹੈ ਕਿ ਸੈਕਸ਼ਨ 19 ਦੇ ਤਹਿਤ ਕਾਰਵਾਈ ਕਰਨ ਦੇ ਲਈ ਰਾਜਪਾਲ ਦੀ ਮਨਜ਼ੂਰੀ ਦੀ ਜਰੂਰਤ ਹੈ। ਇਹਨਾਂ ਚਾਰਾਂ ਖਿਲਾਫ ਕਾਰਵਾਈ ਕਰਨ ਲਈ ਰਾਜਪਾਲ ਦੀ ਮਨਜੂਰੀ ਤੋਂ ਬਾਅਦ ਚਲਾਣ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਇਹ ਸੁਨੇਹਾ ਦਿੰਦੇ ਹਨ ਕਿ ਭ੍ਰਿਸ਼ਟਾਚਾਰ ਕਿਸੇ ਵੀ ਪੱਧਰ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਚਾਹੇ ਉਹ ਅਫਸਰ ਸ਼ਾਹੀ ਦੇ ਵਿੱਚ ਭ੍ਰਿਸ਼ਟਾਚਾਰ ਹੋਵੇ ਜਾਂ ਫਿਰ ਸਿਆਸੀ ਆਗੂਆਂ ਦਾ ਭ੍ਰਿਸ਼ਟਾਚਾਰ ਹੋਵੇ। ਭਗਵੰਤ ਮਾਨ ਦੀ ਸਰਕਾਰ ਵੱਲੋਂ ਲਗਾਤਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਕਾਂਗਰਸ ਦੇ ਇਹਨਾਂ ਚਾਰ ਸਾਬਕਾ ਮੰਤਰੀਆਂ ਦੇ ਖਿਲਾਫ ਵੀ ਭ੍ਰਿਸ਼ਟਾਚਾਰ ਦੇ ਵੱਖ-ਵੱਖ ਮਾਮਲਿਆਂ ਦੇ ਤਹਿਤ ਕਾਰਵਾਈ ਕੀਤੀ ਜਾਣ ਦੀ ਤਿਆਰੀ ਹੈ।