ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ, ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ

ਚੰਡੀਗੜ੍ਹ ਨੈਸ਼ਨਲ ਪੰਜਾਬ

ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ, ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ


ਲਖਨਊ, 21 ਅਗਸਤ,ਬੋਲੇ ਪੰਜਾਬ ਬਿਊਰੋ :


ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲੇ ‘ਚ ਆਗਰਾ-ਕਾਨਪੁਰ ਹਾਈਵੇ ‘ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਬੁੱਧਵਾਰ ਸਵੇਰੇ ਕਰੀਬ 6.30 ਵਜੇ ਕਾਨਪੁਰ ਵੱਲ ਜਾ ਰਹੀ ਇਕ ਕਾਰ ਬੇਕਾਬੂ ਹੋ ਕੇ ਹਾਈਵੇਅ ਦੇ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਇਸ ਹਾਦਸੇ ‘ਚ ਕਾਰ ‘ਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ।
ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ਪਹੁੰਚਾਇਆ। ਦੁਰਘਟਨਾ ਦਾ ਕਾਰਨ ਡਰਾਈਵਰ ਨੂੰ ਨੀਂਦ ਆਉਣਾ ਮੰਨਿਆ ਜਾ ਰਿਹਾ ਹੈ।  ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਇਕਦਿਲ ਥਾਣਾ ਖੇਤਰ ਦੇ ਆਗਰਾ-ਕਾਨਪੁਰ ਰਾਸ਼ਟਰੀ ਰਾਜਮਾਰਗ ‘ਤੇ ਪਿਲਖਰ ਪਿੰਡ ਨੇੜੇ ਵਾਪਰਿਆ। ਹਾਦਸੇ ‘ਚ ਕਾਰ ਚਾਲਕ ਸਮੇਤ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੌਰਾਨ ਜ਼ਖਮੀ ਔਰਤ ਅਤੇ ਲੜਕੀ ਨੂੰ ਜ਼ਿਲਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।