ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਲਈ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਅਗਸਤ

ਚੰਡੀਗੜ੍ਹ ਪੰਜਾਬ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਲਈ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਅਗਸਤ

ਐੱਸ.ਏ.ਐੱਸ ਨਗਰ, 21 ਅਗਸਤ,ਬੋਲੇ ਪੰਜਾਬ ਬਿਊਰੋ ;


ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀ.ਐਮ.ਆਰ.ਬੀ.ਪੀ.) ਵਾਸਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਜਿਸ ਵਾਸਤੇ ਆਖ਼ਰੀ ਮਿਤੀ 31 ਅਗਸਤ 2024 ਰੱਖੀ ਗਈ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਐੱਸ.ਏ.ਐੱਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀ.ਐਮ.ਆਰ.ਬੀ.ਪੀ.) ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨ੍ਹਾਂ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਣ ਉਪਲੱਬਧੀਆਂ ਹਾਸਿਲ ਕੀਤੀਆ ਹੋਣ। ਉਹ ਅਸਧਾਰਨ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ।
ਇਸ ਪੁਰਸਕਾਰ ਲਈ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ 18 ਸਾਲ ਤੋਂ ਘੱਟ ਉਮਰ ਦੇ ਹਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀ.ਐਮ.ਆਰ.ਬੀ.ਪੀ) ਦੀ ਵੈਬਸਾਈਟ ‘ਤੇ ਆਪਣਾ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ I ਵੈਬਸਾਈਟ ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਅਗਸਤ ਹੈI ਅਵਾਰਡ ਵਿੱਚ ਇੱਕ ਮੈਡਲ ਹੁੰਦਾ ਹੈ, ਜੋ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਦਿਤਾ ਜਾਂਦਾ ਹੈ I
ਇਸ ਤੋਂ ਇਲਾਵਾਂ ਵੀਰਤਾ ਪੁਰਸਕਾਰ ਲਈ ਚਰਚਿਤ “ਭਾਰਤੀ ਬਾਲ ਕਲਿਆਣ ਪਰਿਸ਼ਦ” ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਕੋਈ ਮਾਨਤਾ ਜਾਂ ਸਹਾਇਤਾ ਨਹੀਂ ਦਿਤੀ ਜਾਂਦੀ ਹੈ। ਇਸ ਲਈ “ਭਾਰਤੀ ਬਾਲ ਕਲਿਆਣ ਪਰਿਸ਼ਦ” ਵਲੋਂ ਜਾਰੀ ਕਿਸੇ ਵੀ ਤਰ੍ਹਾਂ ਦੇ ਰਾਸ਼ਟਰੀ ਬਾਲ ਪੁਰਸਕਰ ਲਈ ਰਜਿਸਟ੍ਰੇਸ਼ਨ ਨਾ ਕੀਤਾ ਜਾਵੇI ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀ.ਐਮ.ਆਰ.ਬੀ.ਪੀ) ਦੀ ਵੈਬਸਾਈਟ https://awards.gov.in ‘ਤੇ ਆਪਣਾ ਰਜਿਸਟ੍ਰੇਸ਼ਨ ਕੀਤਾ ਜਾਵੇ।
ਇਹ ਪੁਰਸਕਾਰ, ਪਹਿਲਾ ਰਾਸ਼ਟਰੀ ਪੁਰਸਕਾਰ ਹੈ, ਇਸ ਲਈ ਜ਼ਿਲ੍ਹੇ ਦੇ ਅਜਿਹੇ ਬੱਚਿਆਂ ਦਾ ਰਜਿਸਟ੍ਰੇਸ਼ਨ ਕਰਵਾਇਆ ਜਾਵੇ, ਜਿਨ੍ਹਾਂ ਦੀ ਆਪਣੀ ਵਿਲੱਖਣ ਕਾਰਗੁਜ਼ਾਰੀ ਜਾਂ ਪਛਾਣ ਹੈI ਵਧੇਰੀ ਜਾਣਕਾਰੀ ਅਤੇ ਰਜਿਸਟਰੇਸ਼ਨ ਲਈ ਸ਼੍ਰੀਮਤੀ ਨਵਪ੍ਰੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਐੱਸ.ਏ.ਐੱਸ ਨਗਰ, ਕਮਰਾ ਨੰ 536, ਚੌਥੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ I

Leave a Reply

Your email address will not be published. Required fields are marked *