ਅਧਿਆਪਕਾਂ ਨੇ ਨਵੀਂ ਪੈਨਸ਼ਨ ਤੋਂ ਆਜ਼ਾਦੀ ਦੀ ਮੁਹਿੰਮ ਸ਼ੁਰੂ ਕੀਤੀ
ਸਮਰਾਲਾ,22, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਵਲੋਂ ਪੰਜਾਬ ਵਿੱਚ ਨਵੀਂ ਪੈਨਸ਼ਨ ਤੋਂ ਅਜਾਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਸਮਰਾਲਾ ਬਲਾਕ ਦੇ ਵੱਖ ਵੱਖ ਸਕੂਲਾਂ ਅਤੇ ਦਫ਼ਤਰਾਂ ਵਿੱਚ ਨਵੀ ਪੈਨਸ਼ਨ ਸਕੀਮ ਤੋਂ ਅਜਾਦੀ ਲਈ ਰੋਸ ਪੑਗਟ ਕੀਤਾ ਗਿਆ। ਇਸ ਸਬੰਧੀ ਪੁਰਾਣੀ ਪੈਨਸ਼ਨ ਪੑਾਪਤ ਫਰੰਟ ਦੇ ਆਗੂ ਮਨਪ੍ਰੀਤ ਸਿੰਘ ਸਮਰਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਪੰਜਾਬ ਦੀ ਰਾਜ ਸੱਤਾ ਤੋੇ ਕਾਬਜ ਹੋਈ ਸੀ। ਆਮ ਆਦਮੀ ਪਾਰਟੀ ਦੇ ਆਗੂ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਚੋਣਾ ਵਿੱਚ ਝੂਠ ਬੋਲ ਕੇ ਕਿ ਅਸੀਂ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰ ਦਿੱਤੀ ਲੋਕਾਂ ਗੁਮਰਾਹ ਕਰਦੇ ਰਹੇ ਹਨ। ਉਹਨਾਂ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਪੑਾਪਤੀ ਲਈ ਤਿੱਖਾ ਸੰਘਰਸ਼ ਕਰਨ ਦਾ ਜਥੇਬੰਦੀ ਨੇ ਨਿਸ਼ਚਾ ਕਰ ਲਿਆ ਹੈ। ਇਸ ਤੋਂ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਨਵੀਂ ਪੈਨਸ਼ਨ ਲਾਗੂ ਨਾ ਕਰਨ ਲਈ ਕਾਰਨ ਦਸੋ ਨੋਟਿਸ ਜਾਰੀ ਕੀਤੇ ਜਾਣਗੇ ਅਤੇ ਅਕਤੂਬਰ,1 ਤੋਂ ਅਕਤੂਬਰ, 3 ਤੱਕ ਸੰਗਰੂਰ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਲਈ ਜਾਗਰਿਤ ਕਰਨ ਲਈ ਦਫਤਰਾਂ ਅਤੇ ਸਕੂਲਾਂ ਦੇ ਦੌਰੇ ਕੀਤੇ ਜਾਣਗੇ। ਇਸ ਸਮੇਂ ਸੰਦੀਪ ਪਾਂਡੇ, ਰੁਪਿੰਦਰ ਪਾਲ ਸਿੰਘ ਗਿੱਲ, ਗੁਲਜਿੰਦਰ ਮਾਛੀਵਾੜਾ, ਹਰਦੀਪ ਸਿੰਘ ਉਪਲਾਂ, ਅੰਮਿ੍ਤਪਾਲ ਸਿੰਘ, ਰਕੇਸ਼ ਪੁਹੀੜ ਅਤੇ ਹੋਰ ਆਗੂ ਹਾਜਰ ਸਨ।