ਆਪ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਹੱਥਾਂ ਚ ਦੇਣਾ ਪੰਜਾਬ ਵਾਸੀਆਂ ਨਾਲ ਧੋਖਾ – ਜਗਜੀਤ ਛੜਬੜ

ਚੰਡੀਗੜ੍ਹ ਪੰਜਾਬ

ਆਪ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਹੱਥਾਂ ਚ ਦੇਣਾ ਪੰਜਾਬ ਵਾਸੀਆਂ ਨਾਲ ਧੋਖਾ – ਜਗਜੀਤ ਛੜਬੜ

ਡੇਰਾਬਸੀ 22 ਅਗਸਤ,ਬੋਲੇ ਪੰਜਾਬ ਬਿਊਰੋ :

ਸਿੱਖਿਆ ਤੇ ਸਿਹਤ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਦਾਅਵੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਹਿਣੀ ਤੇ ਕਥਨੀ ਵਿਚ ਜ਼ਮੀਨ-ਅਸਮਾਨ ਦਾ ਅੰਤਰ ਹੈ। ਇਹ ਸ਼ਬਦ ਬਸਪਾ ਪੰਜਾਬ ਦੇ ਸੂਬਾ ਸਕੱਤਰ ਜਗਜੀਤ ਸਿੰਘ ਛੜਬੜ ਨੇ ਪੰਜਾਬ ਸਰਕਾਰ ਵਲੋਂ ਚੁੱਪ-ਚੁਪੀਤੇ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੀ ਨੀਤੀ ਦਾ ਸਖ਼ਤ ਵਿਰੋਧ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਛੜਬੜ ਨੇ ਕਿਹਾ ਕਿ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਲਈ ਲਿਖੀ ਚਿੱਠੀ ਤੇ ਹੁਕਮਰਾਨਾਂ ਦਾ ਸੱਚ ਸਾਹਮਣੇ ਆ ਗਿਆ ਹੈ।

ਉਨ੍ਹਾਂ ਕਿਹਾ ਕਿ ‘ਪ੍ਰਾਈਵੇਟਾਈਜ਼ੇਬਨ’ ਦੀ ਚੁੱਪ ਚੁਪੀਤੇ ਲਿਆਂਦੀ ਨੀਤੀ ਪੰਜਾਬ ਵਾਸੀਆਂ ਨਾਲ ਛੱਡਾ ਧੋਖਾ ਹੈ। ਛੜਬੜ ਨੇ ਕਿਹਾ ਕਿ ਪ੍ਰਾਈਵੇਟ ਕਾਲਜਾਂ ਦੀਆਂ ਮਹਿੰਗੀਆਂ ਫੀਸਾਂ ਦੇਣ ਦੇ ਅਸਮਰੱਥ ਜ਼ਿਆਦਾਤਰ ਪੇਂਡੂ ਬੱਚੇ ਸਰਕਾਰੀ ਕਾਲਜਾਂ ਵਿਚ ਹੀ ਪੜ੍ਹਦੇ ਹਨ, ਜੋ ਇੰਝ ਹੋਣ ਨਾਲ ਪੜ੍ਹਾਈ ਛੱਡਣ ਲਈ ਮਜਬੂਰ ਹੋਣਗੇ। ਛੜਬੜ ਨੇ ਕਿਹਾ ਕਿ ਜੇਕਰ ਸਰਕਾਰ ਆਪਣੀ ਨੀਤੀ ‘ਚ ਸੁਧਾਰ ਨਹੀਂ ਕੀਤਾ ਤਾਂ ਇਸ ਵਿਰੁੱਧ ਜ਼ਬਰਦਸਤ ਸੰਘਰਸ਼ ਵਿੱਢਿਆ ਜਾਵੇਗਾ ਤੇ ਲੋੜ ਪੈਣ ‘ਤੇ ਅਦਾਲਤ ਦਾ ਬੂਹਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।