ਏਅਰ ਇੰਡੀਆ ਦੇ ਜਹਾਜ਼ ‘ਚ ਬੰਬ ਦੀ ਧਮਕੀ ਤੋਂ ਬਾਅਦ ਏਅਰਪੋਰਟ ‘ਤੇ ਐਮਰਜੈਂਸੀ ਐਲਾਨੀ

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਏਅਰ ਇੰਡੀਆ ਦੇ ਜਹਾਜ਼ ‘ਚ ਬੰਬ ਦੀ ਧਮਕੀ ਤੋਂ ਬਾਅਦ ਏਅਰਪੋਰਟ ‘ਤੇ ਐਮਰਜੈਂਸੀ ਐਲਾਨੀ


ਤਿਰੂਵਨੰਤਪੁਰਮ, 22 ਅਗਸਤ, ਬੋਲੇ ਪੰਜਾਬ ਬਿਊਰੋ :


ਮੁੰਬਈ ਤੋਂ ਆ ਰਹੇ ਏਅਰ ਇੰਡੀਆ ਦੇ ਜਹਾਜ਼ ‘ਚ ਅੱਜ ਬੰਬ ਹੋਣ ਦੀ ਧਮਕੀ ਮਿਲੀ। ਇਸ ਤੋਂ ਬਾਅਦ ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ। ਹਵਾਈ ਅੱਡੇ ਨਾਲ ਜੁੜੇ ਸੂਤਰਾਂ ਮੁਤਾਬਕ ਜਹਾਜ਼ ਸਵੇਰੇ ਕਰੀਬ 8 ਵਜੇ ਹਵਾਈ ਅੱਡੇ ‘ਤੇ ਉਤਰਿਆ। ਜਹਾਜ਼ ‘ਚ 135 ਯਾਤਰੀ ਸਵਾਰ ਸਨ ਅਤੇ ਜਹਾਜ਼ ਨੂੰ ਆਈਸੋਲੇਸ਼ਨ ਬੇ ‘ਤੇ ਲਿਜਾਇਆ ਗਿਆ।
ਮਾਮਲੇ ਨਾਲ ਜੁੜੇ ਲੋਕਾਂ ਨੇ ਦੱਸਿਆ ਕਿ ਸਵੇਰੇ 8.44 ਵਜੇ ਯਾਤਰੀਆਂ ਨੂੰ ਜਹਾਜ਼ (ਏ.ਆਈ.657) ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜਿਵੇਂ ਹੀ ਜਹਾਜ਼ ਤਿਰੂਵਨੰਤਪੁਰਮ ਹਵਾਈ ਅੱਡੇ ਦੇ ਨੇੜੇ ਪਹੁੰਚਿਆ, ਪਾਇਲਟ ਨੇ ਬੰਬ ਦੀ ਧਮਕੀ ਬਾਰੇ ਜਾਣਕਾਰੀ ਦਿੱਤੀ। ਏਅਰਪੋਰਟ ਨੂੰ ਸਵੇਰੇ 7.30 ਵਜੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਸਵੇਰੇ 7.36 ਵਜੇ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।